by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਰੋਧੀ ਪਾਰਟੀਆਂ ਨੂੰ ਕਰਾਰ ਜਵਾਬ ਦਿੱਤਾ ਹੈ। ਗੁਰਪ੍ਰੀਤ ਕੌਰ ਨੇ ਪੋਸਟ ਸਾਂਝੀ ਕਰਦੇ ਕਿਹਾ ਕਿ ਵਿਰੋਧੀਆਂ ਲਈ ਜ਼ਰੂਰੀ ਸੂਚਨਾ ਮਾਨ ਸਾਹਿਬ ਆਪਣੇ ਮਿਸ਼ਨ 'ਤੇ ਹਨ, ਕਮਿਸ਼ਨ 'ਤੇ ਨਹੀਂ। ਦੱਸ ਦਈਏ ਕਿ CM ਮਾਨ ਦੀ ਪਤਨੀ ਹੁਣ ਸਿਆਸਤ 'ਚ ਦਿਲਚਸਪੀ ਲੈ ਰਹੇ ਹਨ ਤੇ ਉਹ ਮੁੱਖ ਮੰਤਰੀ ਵਲੋਂ ਪੰਜਾਬ 'ਚ ਵੱਖ - ਵੱਖ ਥਾਵਾਂ 'ਤੇ ਸਮਾਗਮਾਂ 'ਚ ਆਪਣੀ ਹਾਜ਼ਰੀ ਯਕੀਨੀ ਬਣਾਉਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਿਸਟਮ ਨੂੰ ਸੁਧਾਰਨ ਲਈ ਕੁਝ ਸਮਾਂ ਲੱਗੇਗਾ ਪਰ ਵਿਰੋਧੀ ਪਾਰਟੀਆਂ ਵੱਲੋ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।