by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸੀਨੀਅਰ ਸਿਆਸਤਦਾਨ ਸਨ। ਉਹ ਸਮਾਜ ਦੇ ਗਰੀਬ ਪਰਿਵਾਰ ਤੇ ਵਾਂਝੇ ਵਰਗਾਂ ਲਈ ਸਾਰੀ ਉਮਰ ਲੜਦੇ ਰਹੇ ਸਨ। ਅਖਿਲੇਸ਼ ਯਾਦਵ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਬਹੁਤ ਦੁੱਖਦਾਈ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ । ਦੱਸ ਦਈਏ ਕਿ ਪਿਛਲੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜ਼ਿਆਦਾ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ICU ਵੀਚ ਸ਼ਿਫਟ ਕੀਤਾ ਗਿਆ, ਉਥੇ ਦੇਰ ਰਾਤ 8 ਵਜੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ ।