ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਸੰਘਣੀ ਧੁੰਦ ਤੋਂ ਲੋਕਾਂ ਨੂੰ ਰਾਹਤ ਮਿਲਣ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ ਹਨ। ਕਈ ਇਲਾਕਿਆਂ 'ਚ ਸੰਘਣੀ ਧੁੰਦ ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੰਘਣੀ ਧੁੰਦ ਨੂੰ ਦੇਖਦੇ ਲੋਕਾਂ ਨੂੰ ਆਪਣੇ ਘਰੋਂ ਬਾਹਰ ਨਿਕਲਣ ਸਮੇ ਸਾਵਧਾਨ ਰਹਿਣਾ ਹੋਵੇਗਾ। ਮੌਸਮ ਵਿਭਾਗ ਵਲੋਂ ਪੰਜਾਬ 'ਚ ਰੈਡ ਅਲਰਟ ਜਾਰੀ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ 'ਚ ਇਸ ਸਮੇ ਸਭ ਤੋਂ ਵੱਧ ਠੰਡ ਪੈ ਰਹੀ ਹੈ।
ਜਦਕਿ ਅੰਮ੍ਰਿਤਸਰ 'ਚ 6.8, ਲੁਧਿਆਣਾ 'ਚ 7.1, ਜਲੰਧਰ 'ਚ 7.2 , ਮੋਗਾ ਚ 7.4 ,ਰੋਪੜ ਚ 6.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪੰਜਾਬ ਵਿੱਚ ਬਾਰਿਸ਼ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਹਿਮਾਚਲ ਪ੍ਰਦੇਸ਼ 'ਚ ਭਾਰੀ ਬਰਫ਼ਬਾਰੀ ਕਾਰਨ ਜਨ ਜੀਵਨ ਪ੍ਰਭਾਵਿਤ ਹੋ ਸਕਦਾ ਹੈ। ਕੈਨੇਡਾ 'ਚ ਬਰਫ਼ੀਲੇ ਤੂਫ਼ਾਨ ਦੀ ਸ਼ੁਰੂਆਤ ਹੋ ਗਈ ਹੈ । ਬਰਫ਼ਬਾਰੀ ਕਾਰਨ ਹਵਾਈ ਉਡਾਣਾਂ ਬੁਰੀ ਤਰਾਂ ਪ੍ਰਭਾਵਿਤ ਹੋਇਆ ਹਨ । ਦੱਸਿਆ ਜਾ ਰਿਹਾ ਕਿ ਕੈਨੇਡਾ ਵਿੱਚ 12,000 ਲੋਕਾਂ ਦੇ ਘਰਾਂ ਦੀ ਬਿਜਲੀ ਠੱਪ ਹੋ ਗਈ ਹੈ ।