ਮੁੰਬਈ ( ਐਨ. ਆਰ. ਆਈ .ਮੀਡਿਆ ) :- ਡਰੱਗਜ਼ ਕੇਸ ਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਜ਼ਮਾਨਤ ਮਿਲ ਗਈ ਹੈ , ਸ਼ਨੀਵਾਰ ਨੂੰ ਐਨਸੀਬੀ ਨੇ ਭਾਰਤੀ ਸਿੰਘ ਦੇ ਘਰ ਛਾਪਾ ਮਾਰਿਆਸੀ । ਇਸ ਦੌਰਾਨ ਉਥੋਂ ਭੰਗ ਬਰਾਮਦ ਹੋਈ ਸੀ | ਪੁੱਛਗਿੱਛ ਦੌਰਾਨ ਭਾਰਤੀ ਸਿੰਘ ਨੇ ਕਬੂਲ ਕੀਤਾ ਕਿ ਉਸਨੇ ਨਸ਼ਾ ਲਿਆ ਸੀ।
ਕਾਮੇਡੀਅਨ ਭਾਰਤੀ ਸਿੰਘ ਨੂੰ ਤਕਰੀਬਨ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਦੇਰ ਰਾਤ ਉਸ ਦੇ ਪਤੀ ਹਰਸ਼ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਐਤਵਾਰ ਨੂੰ ਭਾਰਤੀ ਸਿੰਘ ਅਤੇ ਹਰਸ਼ ਨੂੰ ਪਹਿਲਾਂ ਮੈਡੀਕਲ ਅਤੇ ਕੋਰੋਨਾ ਟੈਸਟ ਕਰਵਾਉਣ ਲਈ ਲਿਜਾਇਆ ਗਿਆ ਅਤੇ ਸਵੇਰੇ 11.30 ਵਜੇ ਭਾਰਤੀ ਅਤੇ ਹਰਸ਼ ਅਦਾਲਤ ਵਿਚ ਪੇਸ਼ ਹੋਏ, ਅਦਾਲਤ ਨੇ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ 4 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ । ਭਾਰਤੀ ਸਿੰਘ ਨੂੰ ਕਲਿਆਣ ਜੇਲ੍ਹ ਅਤੇ ਹਰਸ਼ਾ ਨੂੰ ਟਲੋਜਾ ਜੇਲ੍ਹ ਵਿਚ ਰੱਖਿਆ ਗਿਆ ਸੀ। ਇਸ ਤੋਂ ਬਾਅਦ ਭਾਰਤੀ ਅਤੇ ਉਸਦੇ ਪਤੀ ਹਰਸ਼ ਨੇ ਕਿਲਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਅੱਜ ਸੁਣਵਾਈ ਦੌਰਾਨ ਅਦਾਲਤ ਨੇ ਭਾਰਤੀ ਸਿੰਘ ਅਤੇ ਉਸਦੇ ਪਤੀ ਨੂੰ ਜ਼ਮਾਨਤ ਦੇ ਦਿੱਤੀ ਹੈ | ਜਿਕਰੇਖਾਸ ਹੈ ਕਿ ਭਾਰਤੀ ਸਿੰਘ ਅਤੇ ਉਸ ਦਾ ਪਤੀ ਹਰਸ਼ ਦੋ ਨਸ਼ਾ ਤਸਕਰਾਂ ਨਾਲ ਅਦਾਲਤ ਵਿੱਚ ਪੇਸ਼ ਹੋਏ ਸਨ |
by simranofficial