ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਬੁਲਾਰੇ ਰਾਜਕੁਮਾਰ ਵੇਰਕਾ ਨੇ ਵੱਖ-ਵੱਖ ਏਜੰਸੀਆਂ ਦੇ ਐਗਜ਼ਿਟ ਪੋਲ ਨੂੰ ਰੱਦ ਕਰ ਦਿੱਤਾ ਹੈ। ਵੇਰਕਾ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਐਗਜ਼ਿਟ ਪੋਲ ਗ਼ਲਤ ਸਾਬਿਤ ਹੋ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਕਿ ਕਾਂਗਰਸ 60 ਸੀਟਾਂ ਨਾਲ ਸਰਕਾਰ ਬਣਾਏਗੀ।
'ਆਪ' ਬਾਰੇ ਪਾਰਟੀ 'ਚ ਚਰਚਾ ਨਹੀਂ
ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰ ਕੇ ਸਰਕਾਰ ਬਣਾਉਣ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਵੇਰਕਾ ਨੇ ਕਿਹਾ ਕਿ ਪਾਰਟੀ ਪੱਧਰ ’ਤੇ ਅਜਿਹੀ ਕੋਈ ਗੱਲਬਾਤ ਨਹੀਂ ਹੋਈ। ਇਹ ਕਿਸੇ ਦੀ ਨਿੱਜੀ ਰਾਏ ਹੋ ਸਕਦੀ ਹੈ ਪਰ ਪਾਰਟੀ 'ਚ ਅਜਿਹੀ ਕੋਈ ਚਰਚਾ ਨਹੀਂ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਵੇਰਕਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਪੂਰਾ ਹੋਣ ਵਾਲਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਦਾ ਫਾਰਮ ਹਾਊਸ ਵੀ ਪਾਵਰ ਹਾਊਸ ਬਣਿਆ ਹੋਇਆ ਹੈ।