by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਬਕਾ ਮੁੱਖ ਮੰਤਰੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੇ ਕਈ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ PM ਮੋਦੀ ਦੀ ਸੁਰੱਖਿਆ ਵਿੱਚ ਕੋਈ ਸਖ਼ਤ ਕਦਮ ਨਹੀਂ ਚੁੱਕੇ ਸੀ। ਕਾਂਗਰਸ ਸਰਕਾਰ ਵਲੋਂ ਉਸ ਸਮੇ PM ਮੋਦੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਗਿਆ ਸੀ।
ਉਨ੍ਹਾਂ ਨੇ ਕਿਹਾ ਜਦੋ ਪ੍ਰਧਾਨ ਮੰਤਰੀ ਨਰਿੰਦਰ ਮੰਤਰੀ ਪੰਜਾਬ ਦੌਰੇ ਤੇ ਆਏ ਸੀ ਤਾਂ ਸਾਬਕਾ ਮੁੱਖ ਮੰਤਰੀ ਚੰਨੀ ਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਗਾਇਬ ਸੀ। ਦੱਸ ਦਈਏ ਕਿ ਇਸ ਮਮਲ ਨੂੰ ਲੈ ਕੇ SC ਨੇ ਸੁਣਵਾਈ ਕਰਦੇ SSP ਫਿਰੋਜ਼ਪੁਰ ਨੂੰ ਜਿੰਮੇਵਾਰ ਠਹਿਰਾਇਆ ਸੀ। ਇਹ ਸਾਲ ਜਨਵਰੀ ਵਿੱਚ PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਖਤ ਟਿਪਣੀ ਕੀਤੀ ਹੈ । ਉਨ੍ਹਾਂ ਨੇ ਕਿਹਾ ਕਿ ਫਿਰੋਜ਼ਪੁਰ SSP ਆਪਣੀ ਡਿਊਟੀ ਕਰਨ ਵਿੱਚ ਅਸਫਲ ਰਹੇ ਹਨ।