by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸ ਵਲੋਂ ਸੰਤੋਖ ਸਿੰਘ ਚੋਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜਲੰਧਰ ਲੋਕ ਸਭਾ ਹਲਕੇ 'ਤੇ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜ਼ਿਮਨੀ ਚੋਣ ਲਈ ਆਪ ਪਾਰਟੀ ਵਲੋਂ ਵੀ ਹਾਲੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਸੰਤੋਖ ਸਿੰਘ ਚੋਧਰੀ ਦਾ 14 ਜਨਵਰੀ ਨੂੰ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਭਾਰਤ ਜੋੜੋ ਯਾਤਰਾ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।