by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 2 ਮਹੀਨਿਆਂ ਤੋਂ ਘਰ 'ਚ ਨਜ਼ਰਬੰਦ ਚੱਲ ਰਹੇ ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ ਵਲੋਂ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੰਡ ਨੇ ਦੋਸ਼ ਲਗਾਏ ਹਨ ਕਿ ਥਾਣਾ ਇੰਚਾਰਜ ਨੇ ਉਨ੍ਹਾਂ ਨੇ ਸੁਰੱਖਿਆ ਮੁਲਾਜ਼ਮਾਂ ਨੂੰ ਭੜਕਾ ਕੇ ਉਨ੍ਹਾਂ ਦੇ ਖਿਲਾਫ ਕਰ ਦਿੱਤਾ ਹੈ। ਇਸ ਕਾਰਨ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੀ ਗੱਲ ਵੀ ਨਹੀ ਸੁਣ ਰਹੇ । ਮੰਡ ਨੇ DGP ਗੌਰਵ ਯਾਦਵ ਨੂੰ ਅਪੀਲ ਕੀਤੀ ਹੈ ਕਿ ਥਾਣਾ ਇੰਚਾਰਜ ਦੇ ਮਾਮਲੇ ਵਿੱਚ ਜਾਂਚ ਕੀਤੀ ਜਾਵੇ ।ਜ਼ਿਕਰਯੋਗ ਹੈ ਕਿ ਪਿਛਲੇ 2 ਮਹੀਨਿਆਂ ਤੋਂ ਮੰਡ ਘਰ 'ਚ ਨਜ਼ਰਬੰਦ ਹੈ । ਕਾਂਗਰਸ ਆਗੂ ਮੰਡ ਹਮੇਸ਼ਾ ਹੀ ਵਿਵਾਦਾਂ 'ਚ ਘਿਰੇ ਰਹਿੰਦੇ ਹਨ । ਮੰਡ ਨੇ ਕਿਹਾ ਸੁਰੱਖਿਆ ਦੇ ਨਾਮ 'ਤੇ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਮੰਡ ਨੇ ਦੋਸ਼ ਲਗਾਏ ਹਨ ਕਿ ਚੋਕੀ ਇੰਚਾਰਜ ਵਲੋਂ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।