ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀਆਂ ਮੁਸ਼ਕਲਾਂ ਵੱਧ ਰਿਹਾ ਹਨ। ਹੁਣ ਪੰਜਾਬ ਵਿਜੀਲੈਂਸ ਦੀ ਰਾਡਾਰ 'ਤੇ ਕਾਂਗਰਸੀ ਵਿਧਾਇਕ ਆ ਚੁੱਕੇ ਹਨ। ਅੱਜ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਵਿਜੀਲੈਂਸ ਦਫਤਰ ਵਿਖੇ ਪੇਸ਼ ਹੋਣਗੇ । ਜ਼ਿਕਰਯੋਗ ਹੈ ਵਿਧਾਇਕ ਬਰਿੰਦਰਮੀਤ ਸਿੰਘ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਦਫਤਰ 'ਚ ਆਪਣੇ ਅਹੁਦੇ ਦੀ ਗਲਤ ਵਰਤੋਂ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ।
ਇਸ ਮਾਮਲੇ ਨੂੰ ਲੈ ਕੇ ਹੀ ਵਿਜੀਲੈਂਸ ਨੇ ਉਸ ਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਹੈ। ਪਿਛਲੀ ਦਿਨੀਂ ਇਕ ਚਿੱਠੀ ਵਾਇਰਲ ਹੋਈ ਸੀ, ਜਿਸ ਤਹਿਤ ਵਿਜੀਲੈਂਸ ਵਿਭਾਗ ਵਲੋਂ ਬੈਂਕਾਂ ਤੋਂ ਵਿਧਾਇਕ ਤੇ ਉਨ੍ਹਾਂ ਤੇ ਨਜ਼ਦੀਕੀਆਂ ਦੇ ਖਾਤਿਆਂ ਦਾ ਰਿਕਾਰਡ ਮਗਿੰਆਂ ਗਿਆ ਸੀ । ਵਿਜੀਲੈਂਸ ਨੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਉਨ੍ਹਾਂ ਦੇ ਪਰਿਵਾਰ ਸਮੇਤ 8 ਵਿਕਅਤੀਆਂ ਦੇ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਸੀ । ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਉਨ੍ਹਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ ਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਡਰ ਨਹੀਂ ਹੈ ।