by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਕਾਂਗਰਸੀ ਸੰਸਦ ਮੈਬਰ ਸੰਤੋਖ ਸਿੰਘ ਚੋਧਰੀ ਦੀ ਅੰਤਿਮ ਸਸਕਾਰ ਦੀ ਤਿਆਰੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਰਾਹੁਲ ਗਾਂਧੀ ਵੀ ਸੰਤੋਖ ਸਿੰਘ ਚੋਧਰੀ ਦੀ ਅੰਤਿਮ ਯਾਤਰਾ 'ਚ ਵੀ ਸ਼ਾਮਲ ਹੋਣਗੇ।
ਦੱਸ ਦਈਏ ਕਿ ਭਾਰਤ ਜੋੜੋ ਯਾਤਰਾ ਹੁਣ 3 ਵਜੇ ਜਲੰਧਰ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ 'ਤੇ ਕਾਂਗਰਸ ਦੇ ਕਈ ਵਿਧਾਇਕ ਵੀ ਸ਼ਾਮਲ ਹੋਏ ਹਨ । ਜ਼ਿਕਰਯੋਗ ਹੈ ਕਿ ਸੰਸਦ ਮੈਬਰ ਸੰਤੋਖ ਸਿੰਘ ਚੋਧਰੀ ਨੂੰ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।