by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਅਦਾਕਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਵਿਵਾਦਾਂ 'ਚ ਆ ਗਏ ਹਨ। ਦੱਸ ਦਈਏ ਕਿ ਬੀਤੇ ਦਿਨੀ ਦਿਲਜੀਤ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਸਿਆਸਤ ਕਾਫੀ ਭੱਖਦੀ ਨਜ਼ਰ ਆ ਰਹੀ ਹੈ । ਦਿਲਜੀਤ ਨੇ ਇੰਟਰਵਿਊ ਦੌਰਾਨ ਸਿੱਧੂ ਮੂਸੇਵਾਲਾ ਕਤਲ ਨੂੰ ਸਰਕਾਰ ਦੀ ਨਾਲਾਇਕੀ ਦਾ ਨਤੀਜਾ ਦੱਸਿਆ ਸੀ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਸੁਪਰੀਮੋ ਸੁਖਬੀਰ ਸਿੰਘ ਬਾਦਲ ਨੇ ਪੋਸਟ ਸਾਂਝੀ ਕਰਦੇ ਕਿਹਾ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਦਿੱਤੇ ਦਿਲਜੀਤ ਦੋਸਾਂਝ ਦੇ ਬਿਆਨ ਨਾਲ ਮੈ ਸਹਿਮਤ ਹਾਂ। ਪੰਜਾਬ ਨੇ ਆਪਣਾ ਇਕ ਸਫਲ ਨੌਜਵਾਨ ਖੋਹ ਲਿਆ । ਪਹਿਲਾਂ ਸਰਕਾਰ ਨੇ ਸਿੱਧੂ ਦੀ ਸਕਿਉਰਟੀ ਘਟਾ ਦਿੱਤੀ ਫਿਰ ਇਹ ਗੱਲ ਮੀਡੀਆ 'ਚ ਲੀਕ ਕਰ ਦਿੱਤੀ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਕਈ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ।