ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਾ ਵਿਖੇ ਲੋਕਾਂ ਵਲੋਂ ਪਿਛਲੇ 5 ਮਹੀਨਿਆਂ ਤੋਂ ਸ਼ਰਾਬ ਫੈਕਟਰੀ ਦੇ ਬਾਹਰ ਧਰਨਾ ਪ੍ਰਦਸ਼ਨ ਕੀਤਾ ਜਾ ਰਿਹਾ ਹੈ। CM ਸਰਕਾਰ ਵਲੋਂ ਕਈ ਉੱਚ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ। ਹੁਣ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਚੱਲ ਰਹੇ ਮੋਰਚੇ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ । ਸਾਂਝੇ ਮਜਦੂਰ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸ਼ਰਾਬ ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਚੱਲ ਰਹੇ ਮੋਰਚੇ ਦੀਆਂ ਮੰਗਾਂ ਮੰਨਣ ਦੀ ਜਗ੍ਹਾ ਆਪ ਸਰਕਾਰ ਵਲੋਂ ਪ੍ਰਦਸ਼ਨ ਕਰ ਰਹੇ। ਲੋਕਾਂ 'ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ।
ਮਜਦੂਰਾਂ ਨੇ ਕਿਹਾ ਕਿ ਲਤੀਫ਼ਪੁਰਾ ਵਿੱਚ ਵੀ ਲੋਕਾਂ ਨੂੰ ਘਰੋਂ ਬੇਘਰ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਬੇਘਰ ਹੋਏ ਲੋਕਾਂ ਨੂੰ ਜਲਦ ਤੋਂ ਜਲਦ ਘਰ ਦਿੱਤੇ ਜਾਣ। ਆਗੂਆਂ ਨੇ ਕਿਹਾ ਕਿ ਪੁਲਿਸ ਵਲੋਂ ਲੋਕਾਂ ਦੇ ਘਰ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸ ਦੇ ਬਾਵਜੂਦ ਵੀ ਲੋਕ ਧਰਨੇ ਤੇ ਡਟੇ ਹੋਏ ਹਨ । ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਪੁਲਿਸ ਵਲੋਂ ਲੋਕਾਂ 'ਤੇ ਜਬਰ ਜ਼ੁਲਮ ਕੀਤਾ ਜਾ ਰਿਹਾ ਹੈ। ਇਸ ਨੂੰ ਬੰਦ ਕਰਕੇ ਲੋਕਾਂ ਨੂੰ ਜ਼ਹਿਰੀਲੇ ਪਾਣੀ ਤੋਂ ਨਿਜਾਤ ਦਿਵਾਈ ਜਾਵੇ। ਜੇਕਰ ਅਜਿਹਾ ਨਹੀ ਕੀਤਾ ਜਾਂਦਾ ਤਾਂ ਆਉਣ ਵਾਲੇ ਸਮੇ 'ਚ ਸਰਕਾਰ ਲੋਕਾਂ ਵਲੋਂ ਕੀਤੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਤੇ ਉਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ ।