by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਾ 'ਚ ਸ਼ਰਾਬ ਫੈਕਟਰੀ ਨੂੰ ਲੈ ਕੇ ਵਿਵਾਦ ਕਾਫੀ ਭੱਖਦਾ ਨਜ਼ਰ ਆ ਰਿਹਾ ਹੈ। ਪੁਲਿਸ ਤੇ ਪ੍ਰਦਰਸ਼ਨਕਾਰੀ ਫਿਰ ਆਹਮੋ- ਸਾਹਮਣੇ ਹੋ ਗਏ ਹਨ। ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ ਹੈ। ਜਿਹੜੇ ਲੋਕ ਸ਼ਰਾਬ ਫੈਕਟਰੀ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲਿਆ ਗਿਆ ਹੈ। ਪ੍ਰਦਰਸ਼ਨਕਾਰੀ ਲਗਾਤਾਰ ਪੁਲਿਸ ਦੀ ਗੱਡੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ 5 ਮਹੀਨਿਆਂ ਤੋਂ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਫੈਕਟਰੀ ਜ਼ੀਰਾ ਦੇ ਬਾਹਰ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ ਤੇ ਕੁਝ ਦਿਨ ਪਹਿਲਾਂ CM ਮਾਨ ਤੇ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ CM ਮਾਨ ਨੇ ਪ੍ਰਦਰਸ਼ਨਕਾਰੀਆਂ ਦੀਆਂ ਸਾਰੀਆਂ ਮੰਗਾ ਮਨ ਲਈਆਂ ਹਨ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ CM ਮਾਨ ਵਲੋਂ ਪ੍ਰਦਰਸ਼ਨਕਾਰੀ ਨਾਲ ਮੀਟਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਇਹ ਤੈਅ ਕੀਤਾ ਗਿਆ ਕਿ ਇਨ੍ਹਾਂ ਮੰਗਾ ਨੂੰ ਪੂਰਾ ਕਰਨ ਲਈ 1 ਮਹੀਨੇ ਦੇ ਸਮੇ ਦੀ ਲੋੜ ਹੈ ।