by vikramsehajpal
ਵਾਸ਼ਿੰਗਟਨ/ਟੋਰਾਂਟੋ (ਦੇਵ ਇੰਦਰਜੀਤ)- ਵਿਸ਼ਵ ਵਿਚ ਜਿਥੇ ਕੋਰੋਨਾ ਤੋਂ ਪ੍ਰਭਾਵਿਤ ਹੋਏ ਲੋਕਾਂ ਦੀ ਗਿਣਤੀ 11.13 ਕਰੋੜ ਪਾਰ ਹੋ ਗਈ ਹੈ। ਉਥੇ ਹੀ ਮ੍ਰਿਤਕਾਂ ਦੀ ਗਿਣਤੀ ਵੀ 24.65 ਲੱਖ ਤੋਂ ਜ਼ਿਆਦਾ ਹੋ ਚੁੱਕੀ ਹੈ।
ਇਸ ਵਿਚਾਲੇ ਦੁਨੀਆ ਦੇ ਕਈ ਦੇਸ਼ਾਂ ਵਿਚ ਇਕ ਵਾਰ ਫਿਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ ਹੈ। ਇਸ ਨੂੰ ਦੇਖਦੇ ਹੋਏ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਨੇ ਦੇਸ਼ ਵਿਚ 21 ਮਾਰਚ ਤੱਕ ਪਾਬੰਦੀਆਂ ਵਧਾ ਦਿੱਤੀਆਂ ਹਨ। ਇਥੇ ਰਹਿਣ ਵਾਲੇ ਲੋਕ ਹੁਣ ਗੈਰ-ਜ਼ਰੂਰੀ ਕੰਮਾਂ ਲਈ ਯਾਤਰਾ ਨਹੀਂ ਕਰ ਸਕਣਗੇ।
ਅਮਰੀਕਾ, ਮੈਕਸੀਕੋ ਅਤੇ ਕੈਨੇਡਾ ਵਿਚ ਕੋਰੋਨਾ ਪਾਬੰਦੀਆਂ 21 ਫਰਵਰੀ ਤੱਕ ਲਾਈਆਂ ਗਈਆਂ ਸਨ ਪਰ ਹੁਣ ਇਨ੍ਹਾਂ ਨੂੰ ਹੋਰ ਵਧਾ ਦਿੱਤਾ ਗਿਆ ਹੈ।