by jaskamal
ਨਿਊਜ਼ ਡੈਸਕ : ਚੀਨ ਦੇ ਸ਼ਹਿਰ ਬੀਜਿੰਗ ਦੇ ਪ੍ਰਸ਼ਾਸਨ ਨੇ ਕੋਰੋਨਾ ਸਬੰਧੀ ਨਿਯਮਾਂ ਨੂੰ ਹੋਰ ਸਖ਼ਤ ਕਰਦੇ ਹੋਏ ਰਾਜਧਾਨੀ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ ਤਾਂ ਕਿ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਕਰੀਬ 2.1 ਕਰੋੜ ਆਬਾਦੀ ਵਾਲੇ ਸ਼ਹਿਰ 'ਚ ਇਸ ਹਫ਼ਤੇ ਪਹਿਲਾਂ ਹੀ ਤਿੰਨ ਵਾਰ ਜਾਂਚ ਦੇ ਹੁਕਮ ਦਿੱਤੇ ਜਾ ਚੁੱਕੇ ਹਨ ਜਿਸ 'ਚ ਤੀਸਰੀ ਜਾਂਚ ਸ਼ੁੱਕਰਵਾਰ ਨੂੰ ਹੋਵੇਗੀ।
ਵੀਰਵਾਰ ਨੂੰ ਸ਼ਹਿਰ ਸਿੱਖਿਆ ਬਿਊਰੋ ਨੇ ਸਾਰੇ ਸਕੂਲਾਂ ਨੂੰ ਸ਼ੁੱਕਰਵਾਰ ਤੋਂ ਬੰਦ ਰੱਖਣ ਦਾ ਹੁਕਮ ਦਿੱਤਾ ਅਤੇ ਕਿਹਾ ਕਿ ਅਜੇ ਤੈਅ ਨਹੀਂ ਹੈ ਕਿ ਸਕੂਲਾਂ ਨੂੰ ਕਦੋਂ ਖੋਲ੍ਹਿਆ ਜਾਵੇਗਾ। ਬੀਜਿੰਗ ਪ੍ਰਸ਼ਾਸਨ ਨੇ ਦੱਸਿਆ ਕਿ ਵੀਰਵਾਰ ਨੂੰ ਸ਼ਹਿਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਦਰਜ ਕੀਤੇ ਗਏ ਜਿਸ 'ਚ ਹਾਲ 'ਚ ਸ਼ਹਿਰ 'ਚ ਇਨਫੈਕਟਿਡ ਹੋਣ ਵਾਲਿਆਂ ਦੀ ਗਿਣਤੀ ਕਰੀਬ 150 ਹੋ ਗਈ ਹੈ। ਕੋਰੋਨਾ ਦੇ ਕੁੱਲ ਇਨਫੈਕਟਿਡਾਂ 'ਚ 30 ਫੀਸਦੀ ਤੋਂ ਜ਼ਿਆਦਾ ਬੱਚੇ ਹਨ।