ਬਠਿੰਡਾ,(ਦੇਵ ਇੰਦਰਜੀਤ) :ਸੂਬੇ ਦੇ ਕਿਸਾਨਾਂ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਤੇ ਦਿੱਲੀ ਮੋਰਚੇ 'ਤੇ ਡਟੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਬਿਮਾਰ ਹੋ ਗਏ ਹਨ। ਹੁਣ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਨ ਕੋਰੋਨਾ ਪੌਜ਼ੇਟਿਵ ਹੋ ਗਏ ਗਨ। ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਨਾਲ ਹੀ ਡਾਕਟਰਾਂ ਮੁਤਾਬਕ 17 ਮਾਰਚ ਨੂੰ ਜੋਗਿੰਦਰ ਸਿੰਘ ਉਗਰਾਹਾਨ ਨੂੰ ਫੇਫੜਿਆਂ 'ਚ ਇੰਫੇਕਸ਼ਨ ਦੀ ਸ਼ਿਕਾਇਤ ਦੇ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਸੀ।
ਇਸ ਦੌਰਾਨ ਹੀ ਉਨ੍ਹਾਂ ਦੇ ਕੋਵਿਡ ਸੈਂਪਲ ਵੀ ਲਏ ਗਏ। ਜਿਸ ਤੋਂ ਬਾਅਦ ਜੋਗਿੰਦਰ ਸਿੰਘ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਉਹ ਹਸਪਤਾਲ ਦੇ ਕੋਵਿਡ ਵਾਰਡ ਵਿਚ ਜ਼ੇਰੇ ਇਲਾਜ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਕਿਸਾਨ ਅੰਦੋਲਨ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਨ ਨੇ ਦਿੱਲੀ ਦੇ ਟਿਕਰੀ ਬਾਰਡਰ 'ਤੇ ਵੀ ਮੋਰਚਾ ਸੰਭਾਲਿਆ ਹੋਇਆ ਹੈ।
ਜੋਗਿੰਦਰ ਸਿੰਘ ਉਗਰਾਹਣ ਭਾਰਤੀ ਕਿਸਾਨ ਯੂਨੀਅਨ ਉਗਰਾਹਾਨ ਦੇ ਮੁਖੀ ਹਨ ਅਤੇ ਜੋਗਿੰਦਰ ਸਿੰਘ ਉਗਰਾਹਾਂ ਸ਼ੁਰੂ ਤੋਂ ਹੀ ਦਿੱਲੀ ਦੇ ਟਿਕਰੀ ਬਾਰਡਰ 'ਤੇ ਡਟੇ ਹੋਏ ਸਨ।ਜੋਗਿੰਦਰ ਸਿੰਘ ਨੇ ਕੋਵਿਡ ਕਾਰਨ ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ ਕਿਸਾਨ ਰੈਲੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਸੀ।