ਸਵਿਟਜ਼ਰਲੈੰਡ(ਦੇਵ ਇੰਦਰਜੀਤ) : ਡਬਲਯੂ.ਐਚ.ਓ. ਮੁਖੀ ਨੇ ਕਿਹਾ, ਦੁਨੀਆ ਭਰ ਵਿਚ ਜਨਵਰੀ ਅਤੇ ਫਰਵਰੀ ਵਿਚ ਲਗਾਤਾਰ 6 ਹਫ਼ਤਿਆਂ ਤੱਕ ਕੋਰੋਨਾ ਦੇ ਮਾਮਲਿਆਂ ਵਿਚ ਕਮੀ ਦੇਖੀ ਗਈ। ਹੁਣ ਅਸੀਂ ਲਗਾਤਾਰ 7 ਹਫ਼ਤਿਆਂ ਤੋਂ ਮਾਮਲਿਆਂ ਵਿਚ ਵਾਧਾ ਦੇਖ ਰਹੇ ਹਾਂ ਅਤੇ ਚਾਰ ਹਫ਼ਤਿਆਂ ਤੋਂ ਮੌਤ ਦੇ ਮਾਮਲਿਆਂ ਵਿਚ ਇਜਾਫਾ ਹੋ ਰਿਹਾ ਹੈ। ਪਿਛਲੇ ਹਫ਼ਤੇ, ਇਕ ਹਫ਼ਤੇ ਵਿਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ। ਉਸ ਤੋਂ ਪਹਿਲਾਂ 3 ਵਾਰ ਉਸ ਤੋਂ ਜ਼ਿਆਦਾ ਮਾਮਲੇ ਆਏ ਹਨ। ਏਸ਼ੀਆ ਅਤੇ ਪੱਛਮੀ ਏਸ਼ੀਆ ਦੇ ਕਈ ਦੇਸ਼ਾਂ ਵਿਚ ਮਾਮਲਿਆਂ ਵਿਚ ਭਾਰੀ ਵਾਧਾ ਦੇਖਣ ਨੂੰ ਮਿਲਿਆ ਹੈ।
ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਦਾਨੋਮ ਗੇਬ੍ਰੇਯਸਸ ਨੇ ਕਿਹਾ ਹੈ ਕਿ ਭਾਵੇਂ ਹੀ ਦੁਨੀਆ ਭਰ ਵਿਚ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀਆਂ 78 ਕਰੋੜ ਤੋਂ ਜ਼ਿਆਦਾ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਮਹਾਮਾਰੀ ਦਾ ਅੰਤ ਹੁਣ ਵੀ ਕਾਫ਼ੀ ਦੂਰ ਹੈ। ਹਾਲਾਂਕਿ ਜਨਤਕ ਸਿਹਤ ਦੇ ਸਬੰਧ ਵਿਚ ਸਖ਼ਤ ਕਦਮ ਚੁੱਕ ਕੇ ਕੁੱਝ ਮਹੀਨਿਆਂ ਵਿਚ ਇਸ ਨੂੰ ਕਾਬੂ ਵਿਚ ਕੀਤਾ ਜਾ ਸਕਦਾ ਹੈ। ਚੀਨ ਦੇ ਵੁਹਾਨ ਸ਼ਹਿਰ ਵਿਚ ਦਸੰਬਰ 2019 ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਹੁਣ ਤੱਕ ਦੁਨੀਆ ਭਰ ਵਿਚ 13,65,00,400 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ। ਇਨ੍ਹਾਂ ਵਿਚ 29,44,500 ਦੀ ਮੌਤ ਹੋ ਚੁੱਕੀ ਹੈ।