8 ਅਗਸਤ, ਨਿਊਜ਼ ਡੈਸਕ (ਸਿਮਰਨ) : ਪੰਜਾਬ ਦੇ ਵਿਚ ਮੁੜ ਤੋਂ ਕੋਰੋਨਾ ਦਾ ਕਹਿਰ ਵਧਣ ਲੱਗ ਗਿਆ ਹੈ। ਗੁਰੂ ਨਗਰੀ ਅੰਮ੍ਰਿਤਸਰ ਦੇ ਵਿਚ ਹੁਣ 21 ਲੋਕਾਂ ਦੀ ਰਿਪੋਰਟ ਪੋਜ਼ੀਟਿਵ ਆਈ ਹੈ ਜਿੰਨ੍ਹਾਂ ਵਿਚ ਸਿਵਲ ਸਰਜਨ ਡਾਕਟਰ ਅਮਰੀਜੀਤ ਸਿੰਘ ਖੁਦ ਵੀ ਸ਼ਾਮਲ ਹੈ।
ਦੱਸ ਦਈਏ ਕਿ ਇਨ੍ਹਾਂ ਲੋਕਾਂ ਦੀ ਰਿਪੋਰਟ ਪੋਜ਼ੀਟਿਵ ਆਉਣ ਤੋਂ ਬਾਅਦ ਜਿਲੇ ਵਿਚ ਸਖਤੀ ਵਧਾ ਦਿੱਤੀ ਗਈ ਹੈ ਅਤੇ ਸਿਵਲ ਹਸਪਤਾਲ ਦੇ ਵਿਚ ਵੀ ਸਟਾਫ ਵੱਲੋਂ ਹਿਦਾਇਤਾਂ ਦੀ ਪਾਲਣਾ ਦੇ ਨਾਲ ਨਾਲ ਆਉਣ ਵਾਲੇ ਲੋਕਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਓਥੇ ਹੀ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਨੇ ਪੂਰੇ ਸਟਾਫ ਨੂੰ ਹਿਦਾਇਤਾਂ ਦਿੱਤੀਆਂ ਹਨ ਕਿ ਕੋਈ ਵੀ ਵਿਅਕਤੀ ਹਸਪਤਾਲ ਦੇ ਵਿਚ ਬਿਨਾ ਮਾਸਕ ਤੋਂ ਐਂਟਰ ਨਾ ਹੋਵੇ।
ਜ਼ਿਕਰਯੋਗ ਹੈ ਕਿ ਦੁਨੀਆ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਰੁਕਣ ਦਾ ਨਾਂਅ ਨਹੀਂ ਲੈ ਰਹੀ ਅਤੇ ਪੰਜਾਬ ਦੇ ਵਿਚ ਇਸ ਬਿਮਾਰੀ ਨੇ ਮੁੜ ਤੋਂ ਦਸਤਕ ਦੇ ਦਿੱਤੀ ਹੈ। ਇਸਦੇ ਨਾਲ ਨਾਲ ਹੁਣ ਇੱਕ ਮੰਕੀਪੋਕਸ ਬਿਮਾਰੀ ਵੀ ਫੈਲਣ ਲੱਗ ਗਈ ਹੈ ਅਤੇ ਪਸ਼ੂਆਂ 'ਚ ਵੀ ਲੰਪੀ ਸ੍ਕਿਨ ਨਾਂਅ ਦੀ ਬਿਮਾਰੀ ਫੈਲ ਰਹੀ ਹੈ ਜਿਸ ਨਾਲ ਲੋਕਾਂ ਦੇ ਵਿਚ ਕਾਫੀ ਡਰ ਪੈਦਾ ਹੋ ਗਿਆ ਹੈ ਅਤੇ ਲੋਕ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਹਿਦਾਇਤਾਂ ਦੀ ਵੀ ਸਖਤੀ ਨਾਲ ਪਾਲਣਾ ਕਰ ਰਹੇ ਹਨ।