by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਸਰਕਾਰ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਲਗਾਤਾਰ ਸਰਗਰਮ ਹੈ, ਜਿਸ ਕਾਰਨ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਵੀ ਅਜਿਹੀ ਹੀ ਕਾਰਵਾਈ ਕਰਦਿਆਂ ਸੀਸਵਾਂ ਨੇੜੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਦਿਵਾਇਆ ਸੀ, ਜਿਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ।
ਉਸ ਮਾਮਲੇ 'ਤੇ ਕਾਰਵਾਈ ਕਰਦਿਆਂ ਅਦਾਲਤ ਨੇ ਪੰਚਾਇਤੀ ਮੰਤਰੀ ਧਾਲੀਵਾਲ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਪੰਚਾਇਤੀ ਮੰਤਰੀ ਕੁਲਦੀਪ ਧਾਲੀਵਾਲ ਨੂੰ 25 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।