ਸੁਖਬੀਰ ਬਾਦਲ ‘ਤੇ ਹੋਈ ਫਾਇਰਿੰਗ ਬਾਰੇ ਬੋਲੇ ਦਲਜੀਤ ਚੀਮਾ

by nripost

ਜਲੰਧਰ (ਰਾਘਵ): ਸੁਖਬੀਰ ਬਾਦਲ 'ਤੇ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ 'ਚ ਹਮਲਾ ਹੋਇਆ। ਇਸ ਮਾਮਲੇ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰ ਰਹੇ ਹਨ। ਸੁਖਬੀਰ ਬਾਦਲ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਦੇ ਹਨ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ 'ਤੇ ਹੱਥ ਰੱਖ ਕੇ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਘਟਨਾ ਦੀ ਨਿਖੇਧੀ ਕਰਦਾ ਹੈ। ਇਹ ਪੰਜਾਬ ਲਈ ਵੱਡੀ ਘਟਨਾ ਹੈ। ਦਲਜੀਤ ਚੀਮਾ ਨੇ ਕਿਹਾ ਅਸੀਂ ਪੰਜਾਬ ਨੂੰ ਮੁੜ ਕਿਸ ਪੜਾਅ 'ਚ ਧੱਕ ਰਹੇ ਹਾਂ? ਉਨ੍ਹਾਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਂਤਮਈ ਢੰਗ ਨਾਲ ਸੇਵਾ ਕਰ ਰਹੇ ਗੁਰਸਿੱਖਾਂ 'ਤੇ ਅਜਿਹਾ ਹਮਲਾ ਬਹੁਤ ਹੀ ਮੰਦਭਾਗਾ ਹੈ।