by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਪਿੰਡ ਪਾਣੀ ਦਾ ਪੱਧਰ ਵੱਧਣ ਕਾਰਨ ਡੁੱਬ ਗਏ ਹਨ, ਜਿਸ ਕਰਕੇ ਹੜ੍ਹ ਦਾ ਖ਼ਤਰਾ ਹੋ ਵੱਧ ਗਿਆ । ਉੱਥੇ ਹੀ ਭਾਖੜਾ ਡੈਮ ਦੇ ਫਲੱਡ ਗੇਟ 5 ਦਿਨ ਤੱਕ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ ਕਈ ਇਲਾਕੇ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਝੱਲ ਰਹੇ ਹਨ । ਜਿਸ ਕਰਕੇ ਹੁਣ ਪ੍ਰਸ਼ਾਸਨ ਵਲੋਂ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਰੋਪੜ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਪੱਤਰ ਜਾਰੀ ਕਰਦੇ ਜ਼ਿਲ੍ਹੇ ਦੇ 37 ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ 17 ਤੋਂ 18 ਅਗਸਤ ਤੱਕ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਕਈ ਪਿੰਡ ਪਾਣੀ ਵਿੱਚ ਡੁੱਬ ਗਏ ,ਜਦਕਿ ਕਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪਾਣੀ ਦੇ ਵੱਧ ਰਹੇ ਪੱਧਰ ਵਿਚਾਲੇ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਗਈ ਹੈ ।