ਦਵਿੰਦਰ ਬੰਬੀਹਾ ਗਰੁੱਪ ਨੇ ਲਈ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ ਕਿਹਾ…..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ ਸੰਬੰਧੀ ਦਵਿੰਦਰ ਬੰਬੀਹਾ ਗੈਂਗਸਟਰ ਗਰੁੱਪ ਨੇ ਇਕ ਪੋਸਟ ਸਾਂਝੀ ਕੀਤੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਜਿੱਥੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ, ਉਥੇ ਹੀ ਆਪਣੇ ਵਿਰੋਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਵੀ ਦਿੱਤੀ ਹੈ।

ਸੰਦੀਪ ਨੰਗਲ ਅੰਬੀਆਂ ਦਾ ਕਤਲ ਹੋਇਆ, ਉਸ ਦੀ ਜ਼ਿੰਮੇਵਾਰੀ ਕੌਸ਼ਰ ਚੌਧਰੀ ਗੁੜਗਾਓਂ, ਫਤਿਹ ਨਗਰੀ ਬੰਬੀਹਾ ਗਰੁੱਪ ਚੁੱਕ ਰਹੇ ਹਨ। ਇਹ ਕਬੱਡੀ ਖਿਡਾਰੀਆਂ ਨੂੰ ਜ਼ਬਰਦਸਤੀ ਨਸ਼ੇ ਦੇ ਟੀਕੇ ਲਗਾ ਕੇ ਖਿਡਾਉਂਦਾ ਸੀ ਤੇ ਉਨ੍ਹਾਂ ਨੂੰ ਧੱਕੇ ਨਾਲ ਖੇਡਣ ਲਈ ਮਜਬੂਰ ਕਰਦਾ ਸੀ। ਇਹ ਜੱਗੂ ਦਾ ਸਾਥੀ ਸੀ। ਇਸ ਨੂੰ ਸਮਝਾਇਆ ਵੀ ਸੀ ਪਰ ਇਹ ਨਹੀਂ ਹਟਿਆ। ਸਾਡਾ ਕਿਸੇ ਖਿਡਾਰੀ ਨਾਲ ਕੋਈ ਰੌਲਾ ਨਹੀਂ ਹੈ ਪਰ ਜੇ ਕੋਈ ਸਾਡੇ ਦੁਸ਼ਮਣ ਦਾ ਸਾਥ ਦੇਵੇਗਾ ਉਹਦਾ ਇਹੋ ਹਾਲ ਹੋਵੇਗਾ। ਜੱਗੂ ਨੇ ਆਪਣੀ ਪੋਸਟ ਵਿਚ ਮੰਨਿਆ ਵੀ ਹੈ ਕਿ ਇਹ ਉਸ ਦਾ ਭਰਾ ਸੀ ਉਹ ਕਬੱਡੀ ਨੂੰ ਪਰਮੋਟ ਕਰਦਾ ਹੈ। ਕਿਸੇ ਨੂੰ ਨਜਾਇਜ਼ ਕੁਝ ਨਹੀਂ ਕਿਹਾ ਗਿਆ। ਇਹ ਉਸ ਦਾ ਸਾਥੀ ਸੀ, ਇਸ ਲਈ ਮਾਰਿਆ ਗਿਆ।

PunjabKesari

ਉਧਰ ਲਾਰੈਂਸ ਬਿਸ਼ਨੋਈ ਗਰੁੱਪ ਵਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਸੋਸ਼ਲ ਮੀਡੀਆ ’ਤੇ ਪੋਸਟ ਵਾਇਰਲ ਹੋਣ ਤੋਂ ਬਾਅਦ ਗੈਂਗਸਟਰ ਗਰੁੱਪ ਜੱਗੂ ਭਗਵਾਨਪੁਰੀਆ ਨੇ ਵੀ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਭਗਵਾਨਪੁਰੀਆ ਗਰੁੱਪ ਨੇ ਇਸ ਪੋਸਟ ਨੂੰ ਫਰਜ਼ੀ ਕਰਾਰ ਦਿੱਤਾ ਹੈ। ਜੱਗੂ ਭਗਵਾਨਪੁਰੀਆ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ।

ਇਹ ਇਕ ਸੁਪਰਸਟਾਰ ਸੀ। ਬਹੁਤ ਦੁੱਖ ਹੈ ਉਸ ਦੇ ਚਲੇ ਜਾਣ ਦਾ। ਰੋਜ਼-ਰੋਜ਼ ਅਜਿਹੇ ਪੁੱਤ ਨਹੀਂ ਜੰਮਦੇ। ਅਸੀਂ ਕਬੱਡੀ ਨੂੰ ਪਰਮੋਟ ਕਰਦੇ ਹਾਂ। ਕੋਈ ਵੀ ਬਿਨਾਂ ਕਿਸੇ ਗੱਲ ਤੋਂ ਫੇਕ ਖ਼ਬਰ ਨਾ ਚਲੀ ਜਾਵੇ। ਪਹਿਲਾਂ ਸਭ ਵੈਰੀਫਾਈ ਕੀਤਾ ਜਾਵੇ।