ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਕਈ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤਹਿਤ ਹੁਸ਼ਿਆਰਪੁਰ ਤੋਂ ਸਿੱਖ ਆਗੂ ਦਵਿੰਦਰ ਸਿੰਘ ਨੂੰ ਪੁਲਿਸ ਨੇ ਪਿਛਲੇ ਦਿਨੀਂ ਕੇਂਦਰੀ ਜੇਲ੍ਹ ਭੇਜਿਆ ਸੀ। ਹੁਣ ਪੁਲਿਸ ਵਲੋਂ ਦਵਿੰਦਰ ਸਿੰਘ ਖ਼ਾਲਸਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ । ਦਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਪੁਲਿਸ ਨੇ ਉਸ ਨੂੰ ਪੁੱਛਗਿੱਛ ਲਈ ਜੇਲ੍ਹ ਲਿਆਂਦਾ ਸੀ ਤੇ ਉਨ੍ਹਾਂ ਦੀ ਅੰਮ੍ਰਿਤਪਾਲ ਸਿੰਘ ਨਾਲ ਕੋਈ ਜਾਣ ਪਛਾਣ ਨਹੀ ਹੈ….ਨਾ ਹੀ ਉਹ ਕਦੇ ਅੰਮ੍ਰਿਤਪਾਲ ਨੂੰ ਮਿਲੇ ਹਨ। ਦਵਿੰਦਰ ਸਿੰਘ ਨੇ ਕਿਹਾ ਜਿਵੇ ਮੈਨੂੰ ਪੁਲਿਸ ਅਧਿਕਾਰੀ ਲੈ ਕੇ ਗਏ ਸੀ।
ਉਸ ਤਰਾਂ ਹੀ ਮੈਨੂੰ ਘਰ ਵਾਪਸ ਛੱਡ ਗਏ ਹਨ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਟੀਮਾਂ ਨੇ ਅੰਮ੍ਰਿਤਪਾਲ ਨੇ ਕਾਫ਼ਲੇ ਨੂੰ ਘੇਰਾ ਪਾ ਕੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਪਰ ਕੁਝ ਨੌਜਵਾਨਾਂ ਨੂੰ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਲਿਆ ਗਿਆ ਸੀ । ਜਿਨ੍ਹਾਂ ਨੂੰ ਪੁੱਛਗਿੱਛ ਤੋਂ ਬਾਅਦ ਅੱਜ ਰਿਹਾਅ ਕਰ ਦਿੱਤਾ ਗਿਆ ਹੈ । ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ।