ਪਟਿਆਲਾ ‘ਚ ਦੋ ਧਿਰਾਂ ‘ਚ ਬਣੇ ਤਣਾਅਪੂਰਨ ਮਾਹੌਲ ਨੂੰ ਦੇਖਦੇ ਡੀਸੀ ਸਾਕਸ਼ੀ ਸਾਹਨੀ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ 'ਚ ਦੋ ਧਿਰਾਂ ਵਿਚ ਬਣੇ ਤਣਾਅਪੂਰਨ ਮਾਹੌਲ ਦਰਮਿਆਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੋਵੇਂ ਧਿਰਾਂ ਤੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।ਜੇਕਰ ਕੋਈ ਝਗੜਾ ਜਾਂ ਗਲਤਫਹਿਮੀ ਹੈ ਤਾਂ ਵੀ ਗੱਲਬਾਤ ਰਾਹੀਂ ਹੱਲ ਕਰਨਾ ਜ਼ਰੂਰੀ ਹੈ।

ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਥਿਤੀ ਕਾਬੂ ਕਰ ਲਈ ਗਈ ਹੈ ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 'ਪ੍ਰਦਰਸ਼ਨਕਾਰੀਆਂ ਵਲੋਂ SHO ਦਾ ਹੱਥ ਕੱਟੇ ਜਾਣ' ਦੀ ਖਬਰ ਚਲਾਈ ਜਾ ਰਹੀ ਹੈ ਜੋ ਨਿਰਆਧਾਰ ਹੈ। ਬੇਬੁਨਿਆਦ ਖ਼ਬਰਾਂ/ਸੋਸ਼ਲ ਮੀਡੀਆ ਦਾ ਸ਼ਿਕਾਰ ਨਾ ਹੋਵੋ ਤੇ ਆਪੋ-ਆਪਣੇ ਘਰਾਂ ਵਾਪਸ ਪਰਤ ਜਾਓ।

https://twitter.com/DCPatialaPb/status/1519933909215363072?s=20&t=paI2J31pWmNHrhwemooYug

ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਵੱਲੋਂ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਸਨ। ਸਿੱਖ ਜਥੇਬੰਦੀਆਂ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਵਰਕਰਾਂ ਵੱਲੋਂ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਸਨ। ਜਿਸਦੇ ਵਿਰੋਧ ਸਿੱਖ ਜਥੇਬੰਦੀਆਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਸ੍ਰੀ ਕਾਲੀ ਮਾਤਾ ਮੰਦਰ ਨੇੜੇ ਤਲਵਾਰਾਂ ਲੈ ਕੇ ਪਹੁੰਚੇ। ਦੋਵੇਂ ਧਿਰਾਂ ਵਿਚਕਾਰ ਖ਼ੂਬ ਇੱਟਾਂ ਚੱਲ ਰਹੀਆਂ ਹਨ।