by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਲਟੀਫਪੁਰ 'ਚ ਪੁਲਿਸ ਵਲੋਂ ਲਗਾਤਾਰ ਨਾਜਾਇਜ ਕਬਜ਼ਿਆਂ ਨੂੰ ਹਟਾਈਆਂ ਜਾ ਰਿਹਾ ਹੈ। ਇਸ ਦੌਰਾਨ ਮਾਹੌਲ ਕਾਫੀ ਤਨਾਅਪੂਰਨ ਬਣਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ। ਇਸ ਦੌਰਾਨ ਇਲਾਕੇ ਦੇ ਲੋਕਾਂ ਵਲੋਂ ਪੁਲਿਸ ਦਾ ਭਾਰੀ ਵਿਰੋਧ ਕੀਤਾ ਗਿਆ। ਨਾਜਾਇਜ ਕਬਜ਼ੇ ਹਟਾਉਣ ਦੀ ਕਾਰਵਾਈ ਇੰਪਰੂਵਮੈਂਟ ਟਰੱਸਟ ਵਿਭਾਗ ਵਲੋਂ ਕੀਤੀ ਜਾ ਰਹੀ ਹੈ ।
ਇੱਕ ਵੀਡੀਓ 'ਚ ਦੇਖਿਆ ਜਾ ਰਿਹਾ ਇਕ ਪਰਿਵਾਰ ਵਲੋਂ DCP ਦੀਆਂ ਮਿਨਤਾਂ ਕੀਤੀਆਂ ਜਾ ਰਿਹਾ ਹਨ ਪਰ DCP ਜਸਕਰਨ ਸਿੰਘ ਤੇਜ਼ਾ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ ਤੇ ਉਨ੍ਹਾਂ ਵਲੋਂ ਔਰਤਾਂ ਨੂੰ ਮਾਂ- ਭੈਣ ਦੀਆਂ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ । DCP ਵਲੋਂ ਕੀਤੀ ਗਲੀ -ਗਲੋਚੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ । ਸਵਾਲ ਇਹ ਖੜ੍ਹੇ ਹੋ ਰਹੇ ਹਨ ਕਿ ਪੁਲਿਸ ਦੇ ਉੱਚ ਅਧਿਕਾਰੀ ਹੁਣ ਲੋਕਾਂ ਨਾਲ ਗੁੰਡਾਗਰਦੀ ਕਰੇਗੀ?