by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲੋਟ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਜੀਤ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਸ਼ੱਕੀ ਹਾਲਤ 'ਚ DAV ਕਾਲਜ ਕੋਲੋਂ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕ੍ਰਿਸ਼ਨ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਦੋਸ਼ ਕਿ ਕ੍ਰਿਸ਼ਨ ਦਾ ਇੱਕ ਦੋਸਤ ਉਸ ਨੂੰ ਘਰੋਂ ਮੋਟਰਸਾਈਕਲ 'ਤੇ ਬੈਠਾ ਕੇ ਲੈ ਗਿਆ ਸੀ । ਜਿੱਥੋਂ ਨੌਜਵਾਨ ਦੀ ਲਾਸ਼ ਮਿਲੀ, ਉੱਥੇ ਹੀ ਉਸ ਦੇ ਦੋਸਤ ਦਾ ਘਰ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਨਿਰਮਲ ਨੇ ਦੱਸਿਆ ਕਿ ਉਸ ਦਾ ਪਤੀ ਰੇਲਵੇ ਉਵਰ ਬਰਿੰਜ ਥੱਲੇ ਫਰੂਟ ਦੀ ਰੇਹੜੀ ਲਾਉਂਦਾ ਹੈ। ਉਨ੍ਹਾਂ ਦਾ ਮੁੰਡਾ ਕ੍ਰਿਸ਼ਨ ਨਸ਼ਾ ਕਰਦਾ ਸੀ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।