by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇਅ ਕੋਲ ਇੱਕ ਵਿਆਹੁਤਾ ਔਰਤ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਦੀਪਾ ਵਾਸੀ ਨੇਪਾਲ ਦੇ ਰੂਪ 'ਚ ਹੋਈ ਹੈ। ਦੀਪਾ ਦਾ ਵਿਆਹ 4 ਸਾਲ ਪਹਿਲਾਂ ਚਾਚੋਕੀ ਨਾਲ ਹੋਇਆ ਸੀ ਤੇ ਉਸ ਦੇ ਸਾਰੇ ਪਰਿਵਾਰਿਕ ਮੈਬਰ ਨੇਪਾਲ ਰਹਿੰਦੇ ਹਨ।
ਮ੍ਰਿਤਕ ਦੇ ਸਹੁਰੇ ਰਮੇਸ਼ ਨੇ ਦੱਸਿਆ ਕਿ ਉਸ ਦੀ ਨੂੰਹ ਘਰੋਂ ਲਾਪਤਾ ਹੋ ਗਈ ਸੀ ਤੇ ਉਹ ਉਸ ਦੀ ਭਾਲ ਕਰ ਰਹੇ ਸੀ । ਹੁਣ ਉਸ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਮ੍ਰਿਤਕ ਔਰਤ ਦਾ ਪਤੀ ਵਿਸ਼ਾਲ ਦਿੱਲੀ ਵਿੱਚ ਕੰਮ ਕਰਦਾ ਹੈ। ਜਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ।