by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਟ੍ਰੈਵਲ ਏਜੰਟ ਨੇ ਫਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ । ਮ੍ਰਿਤਕ ਦੀ ਪਛਾਣ ਅਮਿਤ ਮਸੀਹ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਬਰ ਜੋਗਿੰਦਰ ਨੇ ਦੱਸਿਆ ਕਿ ਅਮਿਤ ਆਪਣੇ ਘਰੋਂ ਦਫ਼ਤਰ ਗਿਆ ਸੀ ਤੇ ਕੁਝ ਸਮੇ ਬਾਅਦ ਉਸ ਦੀ ਮੌਤ ਦੀ ਸੂਚਨਾ ਮਿਲੀ ਹੈ। ਜੋਗਿੰਦਰ ਨੇ ਕਿਹਾ ਕਿ ਉਸ ਦੇ ਜਵਾਈ ਅਮਿਤ ਨੂੰ ਕੁਝ ਲੋਕ ਪ੍ਰੇਸ਼ਾਨ ਕਰ ਰਹੇ ਸੀ । ਦੱਸਿਆ ਜਾ ਰਿਹਾ ਕਿ ਉਕਤ ਏਜੰਟ ਆਪਣੀ ਦੁਕਾਨ 'ਤੇ ਇੱਕਲਾ ਸੀ ਤਾਂ ਉਸ ਨੇ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ । ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ । ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਆਧਾਰ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।