ਪੰਜਾਬ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਪੁਲਿਸ ਵੱਲੋਂ 2 ਹਮਲਾਵਰ ਗ੍ਰਿਫਤਾਰ !

by vikramsehajpal

ਲੁਧਿਆਣਾ (ਸਾਹਿਬ) - ਪੰਜਾਬ 'ਚ ਕਾਨੂੰਨ ਵਿਵਸਥਾ ਰੱਬ ਆਸਰੇ ਦਿਖਾਈ ਦੇ ਰਹੀ ਹੈ। ਇੱਕ ਪਾਸੇ ਜਿਥੇ ਪੰਜਾਬ ਪੁਲਿਸ ਤੇ ਸਰਕਾਰ ਕਾਨੂੰਨ ਵਿਵਸਥਾ ਸਹੀ ਹੋਣ ਦੇ ਲੱਖਾਂ ਦਾਅਵੇ ਕਰਦੇ ਹਨ ਤਾਂ ਉਥੇ ਹੀ ਇੰਨ੍ਹਾਂ ਦਾਅਵਿਆਂ ਦੀ ਫੂਕ ਉਸ ਸਮੇਂ ਨਿਕਲ ਜਾਂਦੀ ਹੈ, ਜਦੋਂ ਦਿਨ ਦਿਹਾੜੇ ਕੋਈ ਵਾਰਦਾਤ ਵਾਪਰ ਜਾਂਦੀ ਹੈ। ਤਾਜ਼ਾ ਮਾਮਲਾ ਲੁਧਿਆਣਾ ਦਾ ਹੈ, ਜਿਥੇ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ 'ਚ ਡੀਐਮਸੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਥੇ ਹੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਿਸ ਨੂੰ ਲੈ ਕੇ ਪੁਲਿਸ ਨੇ ਫ਼ਤਹਿਗੜ੍ਹ ਸਾਹਿਬ ਤੋਂ 2 ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਉਸ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ। ਨਿਹੰਗਾਂ ਨੇ ਦਿਨ ਦਿਹਾੜੇ ਉਸ ਦੇ ਸਕੂਟਰ ਨੂੰ ਘੇਰ ਲਿਆ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਫ਼ਤਹਿਗੜ੍ਹ ਸਾਹਿਬ ਤੋਂ 2 ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਉਸ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ। ਇਸੇ ਤਹਿਤ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਐਸਐਸਪੀ ਫਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਦੀ ਟੀਮ ਨੇ ਉਸ ਨੂੰ ਯੂਨੀਵਰਸਿਟੀ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਬਾਬਾ ਬੁੱਢਾ ਗਰੁੱਪ ਦੇ ਹਨ।

ਮੁਲਜ਼ਮਾਂ ਦੇ ਸਾਰੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਸ਼ਿਵ ਸੈਨਾ ਆਗੂ ਦਾ ਸਕੂਟਰ ਵੀ ਬਰਾਮਦ ਹੋਇਆ ਹੈ। ਸ਼ਿਵ ਸੈਨਾ ਆਗੂ ਦੇ ਨਾਲ ਮੌਜੂਦ ਪੁਲਿਸ ਗੰਨਮੈਨ ਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਉਹ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਜਾਂਚ ਸ਼ੁਰੂ ਕੀਤੀ ਜਾਵੇਗੀ। ਹਮਲੇ ਦੇ ਸਮੇਂ ਸੰਦੀਪ ਦੇ ਨਾਲ ਗੰਨਮੈਨ ਮੌਜੂਦ ਸੀ। ਉਸ ਕੋਲ ਰਿਵਾਲਵਰ ਸੀ, ਜਿਸ ਨੂੰ ਨਿਹੰਗਾਂ ਨੇ ਖੋਹ ਲਿਆ। ਇਸ ਤੋਂ ਬਾਅਦ ਗੰਨਮੈਨ ਬਚਾਅ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਹਮਲੇ ਤੋਂ ਬਾਅਦ ਨਿਹੰਗ ਸੰਦੀਪ ਦਾ ਸਕੂਟਰ ਲੈ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਸੰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਸੀ.ਐਮ.ਸੀ. ਵਿੱਚ ਭਰਤੀ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਹਿੰਦੂ ਆਗੂ ਭੜਕ ਗਏ ਅਤੇ ਉਨ੍ਹਾਂ ਨੇ ਸੜਕ ਜਾਮ ਕਰ ਦਿੱਤੀ।

ਜਿਸ ਕਾਰਨ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ, ਮਾਹੌਲ ਤਣਾਅਪੂਰਨ ਹੈ। ਹਿੰਦੂ ਆਗੂਆਂ ਨੇ ਭਲਕੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮ ਨਾ ਫੜੇ ਗਏ ਤਾਂ ਉਹ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਇਸ ਘਟਨਾ ਦੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਪੁਲਿਸ ਨੂੰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ।