ਰੱਜ ਕੇ ਪੀਤੀ ਸ਼ਰਾਬ, ਫਿਰ ਮੌਤ !

by vikramsehajpal

ਅੰਮ੍ਰਿਤਸਰ (ਸਾਹਿਬ) - ਬੀਤੀ ਰਾਤ ਅੰਮ੍ਰਿਤਸਰ ਦੇ ਪਿੰਡ ਮੌਜਗੜ੍ਹ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸਿਹਤ ਜ਼ਿਆਦਾ ਸ਼ਰਾਬ ਪੀਣ ਕਾਰਨ ਵਿਗੜ ਗਈ। ਉਸ ਦੇ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਮੁਰਦਾਘਰ ’ਚ ਰਖਵਾ ਦਿੱਤਾ ਹੈ। ਥਾਣਾ ਖੂਈਆਂ ਸਰਵਰ ਦੇ ਸਹਾਇਕ ਸਬ ਇੰਸਪੈਕਟਰ ਲੇਖਰਾਜ ਨੇ ਮ੍ਰਿਤਕ ਦੀ ਪਤਨੀ ਅਤੇ ਪੁੱਤਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। '

ਜਾਣਕਾਰੀ ਅਨੁਸਾਰ ਰਘੁਬੀਰ ਪੁੱਤਰ ਗੋਵਰਧਨ ਉਮਰ ਕਰੀਬ 50 ਸਾਲ ਪਤਨੀ ਰਜਨੀ ਅਤੇ ਪੁੱਤਰ ਪੁਰਸ਼ੋਤਮ ਨੇ ਦੱਸਿਆ ਕਿ ਰਘੁਬੀਰ ਦਿਹਾੜੀ-ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਸ਼ਰਾਬ ਪੀਣ ਦਾ ਆਦੀ ਸੀ, ਉਹ ਕੜਾਕੇ ਦੀ ਗਰਮੀ ’ਚ ਵੀ ਸ਼ਰਾਬ ਪੀਂਦਾ ਸੀ। ਪਿਛਲੇ ਦੋ-ਤਿੰਨ ਦਿਨਾਂ ਤੋਂ ਉਹ ਦਿਨ-ਰਾਤ ਸ਼ਰਾਬ ਪੀਂਦਾ ਰਿਹਾ। ਬੀਤੀ ਰਾਤ ਵੀ ਉਹ ਜ਼ਿਆਦਾ ਸ਼ਰਾਬ ਪੀ ਕੇ ਘਰ ਆਇਆ ਅਤੇ ਕਮਰੇ ਵਿਚ ਜਾ ਕੇ ਮੰਜੇ ’ਤੇ ਲੇਟ ਗਿਆ, ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਉਨ੍ਹਾਂ ਨੇ ਉਸ ਨੂੰ ਚੁੱਕਿਆ ਪਰ ਉਹ ਨਹੀਂ ਉਠਿਆ, ਜਿਸ ’ਤੇ ਉਹ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਲੈ ਕੇ ਆਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।