by jaskamal
ਨਿਊਜ਼ ਡੈਸਕ : 6 ਭੈਣਾਂ ਦੇ ਇਕਲੌਤੇ ਭਰਾ ਦੀ ਟਰੈਕਟਰ-ਟਰਾਲੀ ਹੇਠ ਆ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬੁੱਲੇਵਾਲ ਵਿਖੇ ਰਹਿਣ ਵਾਲੇ ਪਰਵਾਸੀ ਮਜ਼ਦੂਰ ਅਨਮੋਲ ਪੁੱਤਰ ਅਸ਼ੋਕ ਕੁਮਾਰ (10) ਸੀਤਾਮੜੀ ਬਿਹਾਰ ਦਾ ਰਹਿਣ ਵਾਲਾ ਸੀ, ਜੋ ਕਾਫੀ ਸਾਲਾਂ ਤੋਂ ਬੁੱਲੇਵਾਲ ਪਿੰਡ 'ਚ ਰਹਿ ਰਹੇ ਸਨ। ਜਾਣਕਾਰੀ ਅਨੁਸਾਰ ਜਦੋਂ ਅਨਮੋਲ ਪਿੰਡ ਵਿਚੋਂ ਸਾਈਕਲ ਠੀਕ ਕਰਵਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ, ਤਾਂ ਸਾਹਮਣਿਓਂ ਆ ਰਹੇ ਟਰੈਕਟਰ-ਟਰਾਲੀ ਹੇਠ ਆ ਗਿਆ। ਅਨਮੋਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਉਧਰ ਐੱਸਐੱਚਓ. ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਅਨਮੋਲ ਪੁੱਤਰ ਅਸ਼ੋਕ ਕੁਮਾਰ 6 ਭੈਣਾਂ ਦਾ ਇਕਲੌਤਾ ਭਰਾ ਸੀ। ਉਨ੍ਹਾਂ ਨੇ ਟਰੈਕਟਰ ਚਾਲਕ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।