
ਜਲੰਧਰ (ਰਾਘਵ) : ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਦਪੀ ਵਾਸੀ ਸੰਤੋਖਪੁਰਾ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਕੋਲੋਂ ਇਨਜੈਕਸ਼ਨ ਵੀ ਬਰਾਮਦ ਕੀਤਾ ਹੈ।
ਪੁਲਸ ਨੇ ਲਾਸ਼ ਦੀ ਪਛਾਣ ਕਰਕੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾਇਆ ਗਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ।