by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਅੱਜ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਨੇ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਇੱਕ -ਦੂਜੇ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਦਾ ਪਿਛਲੇ ਸਾਲ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ ਸੀ । ਜਿਸ ਨੂੰ ਲੈ ਕੇ ਬੀਤੀ ਦਿਨੀਂ ਦੀਪ ਸਿੱਧੂ ਦੇ ਪ੍ਰੇਮਿਕਾ ਰੀਨਾ ਰਾਏ ਨੇ ਕਈ ਵੱਡੇ ਖੁਲਾਸੇ ਕੀਤੇ , ਜਦਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਸਿੱਧੂ ਦੇ ਮਾਪਿਆਂ ਵਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ।