ਕੇਜਰੀਵਾਲ ਦੀ ਜ਼ਮਾਨਤ ਦੇ ਦੀਪਕ ਬਾਲੀ ਦਾ ਵੱਡਾ ਬਿਆਨ…

by vikramsehajpal

ਜਲੰਧਰ (ਰਾਘਵ) - ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਰਾਊਜ਼ ਐਵੇਨਿਊ ਕੋਰਟ ਨੇ ਕਿਹਾ ਕਿ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦੱਸ ਦਈਏ ਕਿ ਇਸ ਮੌਕੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਐਕਸ 'ਤੇ ਪੋਸਟ ਪਾ ਕੇ ਕੇਜਰੀਵਾਲ ਦੀ ਜ਼ਮਾਨਤ 'ਤੇ ਸਮੁੱਚੀ ਪਾਰਟੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ, ''ਸੱਚ ਸਾਬਤ ਹੋ ਰਹਿੰਦੈ, ਜੁਰਅਤ ਨਾਲ ਜਬਰ ਦਾ ਮੁਕਾਬਲਾ ਕਰਨ ਵਾਲੇ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਸੱਤਾ ਧਿਰ ਬਣਾਏ ਝੂਠੇ ਕੇਸਾਂ ਵਿੱਚ ਜ਼ਮਾਨਤ ਮਨਜ਼ੂਰ ਹੋਣ ਤੇ ਸਮੁੱਚੀ ਪਾਰਟੀ ਨੂੰ ਵਧਾਈ।''

ਓਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ ਅਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਈ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।