by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਪਹੁੰਚੇ ਹਨ । ਇਸ ਦੌਰਾਨ ਰੱਖਿਆ ਮੰਤਰੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਲਈ ਪਹੁੰਚੇ। ਏਅਰਪੋਰਟ 'ਤੇ ਪਹੁੰਚ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਭਾਜਪਾ ਦੇ ਕਈ ਆਗੂਆਂ ਨੇ ਨਿੱਘਾ ਸਵਾਗਤ ਕੀਤਾ। ਦੱਸਿਆ ਜਾ ਰਿਹਾ ਰਾਜਨਾਥ ਸਿੰਘ ਨੇ ਡੇਰਾ ਬਿਆਸ ਪਹੁੰਚ ਡੇਰਾ ਮੁੱਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਡੇਰੇ 'ਚ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਦਿੱਲੀ ਤੋਂ ਅੰਮ੍ਰਿਤਸਰ ਦੇ ਸ੍ਰੀ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚੇ। ਦੱਸ ਦਈਏ ਕਿ ਰੱਖਿਆ ਮੰਤਰੀ ਦਾ ਡੇਰਾ ਬਿਆਸ 'ਚ ਪਹਿਲਾਂ ਦੌਰਾ ਹੈ ।