ਹਾਲੇ ਨਹੀਂ ਆਉਣਗੇ ਕੇਜਰੀਵਾਲ ਜੇਲ੍ਹ ‘ਚੋਂ ਬਾਹਰ ! ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਾਧਾ…

by vikramsehajpal

ਵੈੱਬ ਡੈਸਕ (ਸਾਹਿਬ) - ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬੀਆਰਐਸ ਨੇਤਾ ਕੇ ਕਵਿਤਾ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ।

ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ’ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਿਰਾਸਤ ਵਿੱਚ ਵਾਧਾ ਕਰ ਦਿੱਤਾ।