ਦਿੱਲੀ ‘ਚ ਵਾਪਰਿਆ ਦਰਦਨਾਕ ਹਾਦਸਾ : 4 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ

by jagjeetkaur

ਨਵੀਂ ਦਿੱਲੀ— ਦਿੱਲੀ ਦੇ ਪੀਤਮਪੁਰਾ ਇਲਾਕੇ 'ਚ ਇਕ ਘਰ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਹੁਣ ਤੱਕ 6 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇੱਕ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਿਆ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਪਰ ਮੌਕੇ 'ਤੇ ਫਾਇਰ ਵਿਭਾਗ ਦੀ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਵਾਲੀ ਥਾਂ ਨੇੜੇ ਸਥਾਨਕ ਲੋਕਾਂ ਦਾ ਇਕੱਠ ਹੋ ਗਿਆ। ਫਾਇਰ ਬ੍ਰਿਗੇਡ ਤੋਂ ਇਲਾਵਾ ਦਿੱਲੀ ਪੁਲਸ ਦੀ ਟੀਮ ਵੀ ਮੌਕੇ 'ਤੇ ਮੌਜੂਦ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਲੋਕਾਂ ਨੂੰ ਹਟਾ ਦਿੱਤਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਰਾਤ ਕਰੀਬ 8 ਵਜੇ ਦਿੱਲੀ ਦੇ ਪ੍ਰੀਤਮ ਪੁਰਾ ਇਲਾਕੇ 'ਚ ਇਕ ਘਰ 'ਚ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਤੁਰੰਤ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ | ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਪਰ ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਫਾਇਰ ਵਿਭਾਗ ਦੀ ਟੀਮ ਵੱਲੋਂ ਸਰਚ ਆਪਰੇਸ਼ਨ ਜਾਰੀ ਹੈ। ਆਸਪਾਸ ਰਹਿਣ ਵਾਲੇ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਬਾਹਰ ਕੱਢਿਆ ਜਾ ਰਿਹਾ ਹੈ।

ਰਾਜਧਾਨੀ ਦਿੱਲੀ ਦੇ ਪੀਤਮਪੁਰਾ ਇਲਾਕੇ ਵਿੱਚ ਅੱਜ ਰਾਤ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਘਰ ਦੇ ਅੰਦਰ ਮੌਜੂਦ 7 ਲੋਕ ਝੁਲਸ ਗਏ, ਜਿਨ੍ਹਾਂ ਨੂੰ ਫਾਇਰ ਬ੍ਰਿਗੇਡ ਦੀ ਟੀਮ ਨੇ ਘਰ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਇਨ੍ਹਾਂ ਵਿੱਚੋਂ 6 ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਜ਼ਖਮੀਆਂ ਦਾ ਇਲਾਜ ਜਾਰੀ ਹੈ। ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਫਾਇਰ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਰਾਤ 8:07 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਪੀਤਮਪੁਰਾ ਦੇ ਜ਼ਿਲੇ ਬਲਾਕ 'ਚ ਇਕ ਘਰ 'ਚ ਭਿਆਨਕ ਅੱਗ ਲੱਗ ਗਈ।