ਨਿਊਜ਼ ਡੈਸਕ (ਸਿਮਰਨ): ਦਿੱਲੀ ਪੁਲਿਸ ਦੀ ਕਰਾਇਮ ਬ੍ਰਾਂਚ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਨੇ ਅੰਤਰਾਸ਼ਟਰੀ ਨਸ਼ਾ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਤਸਕਰ ਦਿੱਲੀ ਦੇ ਨਾਲ ਨਾਲ ਪੰਜਾਬ ਅਤੇ ਅਫ਼ਗ਼ਾਨਿਸਤਾਨ 'ਚ ਵੀ ਨਸ਼ਾ ਵੇਚਦੇ ਸਨ ਜਿਨ੍ਹਾਂ ਨੂੰ ਕਿ ਹੁਣ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਦੱਸਣਯੋਗ ਹੈ ਕਿ ਦਿੱਲੀ ਕ੍ਰਾਈਮ ਬ੍ਰਾਂਚ ਨੇ ਇੱਕ ਅਫ਼ਗ਼ਾਨੀ ਤਸਕਰ ਸਣੇ 4 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਹੈ। ਜਿਨ੍ਹਾਂ ਕੋਲੋਂ ਕਰੀਬ 22 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸਦੀ ਕੀਮਦਤ ਅੰਤਰਾਸ਼ਟਰੀ ਬਜ਼ਾਰ ਦੇ ਵਿਚ ਕਰੋੜਾਂ ਰੁਪਏ ਦੀ ਹੈ। ਪੁੱਛਗਿੱਛ ਦੌਰਾਨ ਪੁਲਿਸ ਨੂੰ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਤਸਕਰਾਂ ਦਾ ਕੁਲ ਮਿਲਾਕੇ 250 ਨਸ਼ਾ ਤਸਕਰਾਂ ਨਾਲ ਸੰਪਰਕ ਸੀ ਜਿਨ੍ਹਾਂ ਨੂੰ ਇਹ ਨਸ਼ਾ ਸਪਲਾਈ ਕਰਦੇ ਸਨ।
ਫਿਲਹਾਲ ਪੁਲਿਸ ਇਨ੍ਹਾਂ ਕਾਬੂ ਕੀਤੇ ਤਸਕਰਾਂ ਕੋਲੋਂ ਪੂਰੀ ਪੁੱਛ ਪੜਤਾਲ ਕਰ ਰਹੀ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।