ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕਰਨ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਰਿਚਮੰਡ ਹਿੱਲ ਸਥਿਤ ਇਕ ਹਿੰਦੂ ਮੰਦਰ ਦੀ ਹੈ। ਇਹ ਮੰਦਰ ਭਗਵਾਨ ਵਿਸ਼ਨੂੰ ਦਾ ਦੱਸਿਆ ਜਾ ਰਿਹਾ ਹੈ। ਇਸ ਮੰਦਰ 'ਚ ਮਹਾਤਮਾ ਹਾਂਡੀ ਦੀ ਇੱਕ ਵੱਡੀ ਮੂਰਤੀ ਸਥਾਪਤ ਹੈ। ਇਸ ਮੂਰਤੀ ਨਾਲ ਭੰਨ-ਤੋੜ ਦੀ ਗੱਲ ਸਾਹਮਣੇ ਆਈ ਹੈ।
ਪੁਲਿਸ ਨੇ ਇਸ ਘਟਨਾ ਨੂੰ ਨਫ਼ਰਤੀ ਅਪਰਾਧ ਦੱਸਿਆ ਹੈ। ਹਾਲਾਂਕਿ, ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਇਹ ਪਤਾ ਲਗਾ ਰਹੀ ਹੈ ਕਿ ਇਸ 'ਚ ਕੌਣ-ਕੌਣ ਸ਼ਾਮਲ ਹੈ ਤੇ ਮੂਰਤੀ ਨਾਲ ਛੇੜਛਾੜ ਜਾਂ ਭੰਨਤੋੜ ਕਿਉਂ ਕੀਤੀ ਗਈ?
ਕੈਨੇਡਾ ਦੇ ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਜਨਰਲ ਵੱਲੋਂ ਵੀ ਇਸ ਪੂਰੇ ਮਾਮਲੇ ਨੂੰ ਟਵੀਟ ਕੀਤਾ ਗਿਆ ਹੈ। ਵਣਜ ਦੂਤਘਰ ਨੇ ਟਵੀਟ 'ਚ ਲਿਖਿਆ- 'ਵਿਸ਼ਨੂੰ ਮੰਦਿਰ, ਰਿਚਮੰਡ ਹਿੱਲ 'ਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਢਾਹੇ ਜਾਣ ਨਾਲ ਅਸੀਂ ਦੁਖੀ ਹਾਂ। ਇਸ ਅਪਰਾਧਿਕ, ਘਿਨਾਉਣੇ ਕਾਰੇ ਨੇ ਕੈਨੇਡਾ 'ਚ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।
ਯੌਰਕ ਰੀਜਨਲ ਪੁਲਿਸ ਦੇ ਬੁਲਾਰੇ ਐਮੀ ਬੋਡਰੂ ਦੇ ਅਨੁਸਾਰ, ਮੂਰਤੀ ਨੂੰ ਅਪਮਾਨਜਨਕ ਸ਼ਬਦਾਂ ਨਾਲ ਵਿਗਾੜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬੁੱਤ 'ਤੇ ਖਾਲਿਸਤਾਨ ਵੀ ਲਿਖਿਆ ਹੋਇਆ ਸੀ। ਅਸੀਂ ਕਿਸੇ ਵੀ ਰੂਪ 'ਚ ਨਫ਼ਰਤੀ ਅਪਰਾਧ ਨੂੰ ਬਰਦਾਸ਼ਤ ਨਹੀਂ ਕਰਾਂਗੇ।