ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਸੀ। ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦਾ ਮੁੱਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਭੁੱਖ ਹੜਤਾਲ 'ਤੇ ਹੈ। ਇਸ ਪੋਸਟ ਤੋਂ ਬਾਅਦ ਅੱਜ ਡਿਪਟੀ ਵਲੋਂ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੇ ਲਗਾਏ ਗਏ ਸਾਰੇ ਦੋਸ਼ਾਂ ਦੀ ਜਾਣਕਾਰੀ ਲਈ। ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਸਿਰਫ ਇੱਕ ਦਿਨ ਹੀ ਅੰਮ੍ਰਿਤਪਾਲ ਸਿੰਘ ਦੇ ਖਾਣੇ ਵਿੱਚ ਦਿੱਕਤ ਆਈ ਸੀ ਪਰ ਹੁਣ ਸਭ ਠੀਕ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੁੱਖ ਹੜਤਾਲ ਵਾਲੀ ਕੋਈ ਗੱਲ ਨਹੀ ਹੈ ਤੇ ਹੁਣ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰਿਕ ਮੈਬਰਾਂ ਨਾਲ ਹਫਤੇ 'ਚ 1 ਵਾਰ ਫੋਨ 'ਤੇ ਗੱਲ ਕਰ ਸਕਣਗੇ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਦੀ ਘਰਵਾਲੀ ਕਿਰਨਦੀਪ ਕੌਰ ਦੇ ਨਾਮ ਤੋਂ ਇੱਕ ਪੋਸਟ ਵਾਇਰਲ ਹੋ ਰਹੀ ਸੀ। ਜਿਸ 'ਚ ਲਿਖਿਆ ਗਿਆ : ਮੈ ਹਰ ਹਫਤੇ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਜਾਂਦੀ ਹਾਂ….. ਹਰ ਵਾਰ ਦੀ ਤਰ੍ਹਾਂ ਅੱਜ ਵੀ ਮੈ ਅੰਮ੍ਰਿਤਪਾਲ ਨੂੰ ਮਿਲਣ ਲਈ ਜੇਲ੍ਹ ਗਈ ,ਉੱਥੇ ਮੈਨੂੰ ਪਤਾ ਲੱਗਾ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਹਨ। ਜਿਸ ਦੇ ਕੁਝ ਕਾਰਨ ਹੈ…… ਜਿਨ੍ਹਾਂ 'ਚੋ ਇੱਕ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਪਰਿਵਾਰਿਕ ਮੈਬਰਾਂ ਨਾਲ ਫੋਨ 'ਤੇ ਗੱਲ ਕਰਨ ਦੀ ਇਜਾਜ਼ਤ ਨਹੀ ਦਿੱਤੀ ਜਾ ਰਹੀ । ਦੂਜੀ ਗੱਲ ਇਹ ਹੈ ਕਿ ਜੇਲ੍ਹ ਵਿੱਚ ਰੋਟੀ ਖਾਣ ਦਾ ਪ੍ਰਬੰਧ ਠੀਕ ਨਹੀਂ ਹੈ…. ਰੋਟੀ ਬਣਾਉਣ ਵਾਲਾ ਵਿਅਕਤੀ ਤੰਬਾਕੂ ਦੀ ਵਰਤੋਂ ਕਰਦਾ ਹੈ ।