by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਡੇਰਾਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੁੱਛਗਿੱਛ ਹੋਵੇਗੀ 'ਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਟਰਾਇਲ ਹੋਵੇਗਾ।
ਜਾਂਚ ਟੀਮ ਨੇ ਬਰਗਾੜੀ ਕਾਂਡ 'ਚ ਰਾਮ ਰਹੀਮ ਦਾ ਪ੍ਰੋਡਕਸ਼ਨ ਦੀ ਮੰਗ ਕੀਤੀ।ਹਾਈ ਕੋਰਟ 'ਚ ਐਡਵੋਕੇਟ ਜਨਰਲ 'ਤੇ ਰਾਮ ਰਹੀਮ ਦੇ ਵਕੀਲਾਂ ਵਿਚਾਲੇ ਬਹਿਸ ਹੋਈ।ਐਡਵੋਕੇਟ ਜਨਰਲ ਨੇ ਰਾਮ ਰਹੀਮ ਦੀ ਹਿਰਾਸਤ ਦੀ ਮੰਗ ਕੀਤੀ ਸੀ। ਰਾਮ ਰਹੀਮ ਦੇ ਵਕੀਲਾਂ ਨੇ ਕਿਹਾ ਕਿ ਜਦੋਂ ਹੇਠਲੀ ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਲਈ ਕਿਹਾ ਹੈ।
ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਡੇਰਾ ਸੱਚਾ ਸੌਦਾ ਸਿਰਸਾਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਚੁੱਕੀ ਹੈ।