ਕੈਨੇਡਾ (ਐਨ .ਆਰ .ਆਈ ਮੀਡਿਆ ) : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਸਰਹੱਦ ‘ਤੇ ਬੈਠੇ ਹੋਏ ਹਨ। ਅੱਜ 5 ਵੇਂ ਦੌਰ ਦੀ ਗੱਲਬਾਤ ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਵੇਗੀ।ਪਰ ਦੇਸ਼ ਵਿੱਚ ਜਾਰੀ ਕਿਸਾਨ ਅੰਦੋਲਨ ਦਾ ਅਸਰ ਹੁਣ ਭਾਰਤ ਅਤੇ ਕੈਨੇਡਾ ਵਿਚਾਲੇ ਸਬੰਧਾਂ ‘ਤੇ ਪੈਣਾ ਸ਼ੁਰੂ ਹੋ ਗਿਆ ਹੈ ।
ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨਰ ਨਾਦਿਰ ਪਟੇਲ ਨੂੰ ਤਲਬ ਕਰ ਕਿਹਾ ਕਿ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੁਝ ਹੋਰ ਨੇਤਾਵਾਂ ਦੀ ਟਿੱਪਣੀ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿੱਚ ‘ਨਾ ਮਨਜ਼ੂਰਯੋਗ ਦਖਲਅੰਦਾਜ਼ੀ’ ਹੈ ।ਪਰ ਇਸਦੇ ਬਾਵਜੂਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ ।
ਉਨ੍ਹਾਂ ਨੇ ਭਾਰਤ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੈਨੇਡਾ ਹਮੇਸ਼ਾ ਨਾਲ ਰਹੇਗਾ, ਫਿਰ ਚਾਹੇ ਉਹ ਕਿਸੇ ਵੀ ਦੇਸ਼ ਵਿੱਚ ਕਿਉਂ ਨਾ ਹੋਣ। ਤੁਹਾਨੂੰ ਦਸ ਦੇਈਏ ਟਰੂਡੋ ਨੇ ਇਹਨਾਂ ਗੱਲਾਂ ਦਾ ਪ੍ਰਗਟਾਵਾ ਇੱਕ ਚੈੱਨਲ ਦੀ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕੀਤਾ l