by jaskamal
ਨਿਊਜ਼ ਡੈਸਕ : ਸ਼੍ਰੀਲੰਕਾ 'ਚ ਹਾਲਾਤ ਹੋਰ ਖਰਾਬ ਹੁੰਦੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ 'ਚ ਦਾਖਲ ਹੋਣ ਤੋਂ ਬਾਅਦ ਹੁਣ PM ਰਿਹਾਇਸ਼ 'ਚ ਅੱਗ ਲੱਗਾ ਦਿੱਤੀ ਹੈ। ਦੱਸਣਯੋਗ ਹੈ ਕਿ ਰਾਸ਼ਟਰਪਤੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਰਾਸ਼ਟਰਪਤੀ ਭਵਨ ਦੇ ਅੱਗੇ ਲੱਗੇ ਪੁਲਸ ਬੈਰੀਕੇਡਜ਼ ਨੂੰ ਤੋੜ ਦਿੱਤਾ ਅਤੇ ਅੰਦਰ ਦਾਖਲ ਹੋ ਗਏ।
ਪ੍ਰਦਰਸ਼ਨਕਾਰੀਆਂ ਤੇ ਪੁਲਸ ਦਰਮਿਆਨ ਹੋਈ ਝੜਪ 'ਚ ਦੋ ਪੁਲਸ ਮੁਲਾਜ਼ਮ ਸਮੇਤ ਘਟੋ-ਘੱਟ 30 ਲੋਕ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਨੇ ਵੀ ਅਸਤੀਫਾ ਦੇ ਦਿੱਤਾ ਹੈ। ਵਿਕ੍ਰਮਸਿੰਘੇ ਨੇ ਅਸਤੀਫਾ ਦਿੰਦੇ ਹੋਏ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਯਕੀਨਨ ਕਰਨ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।