by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਹੇਮੰਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਪੁਲਿਸ ਵਲੋਂ ਘਰੇਲੂ ਨੌਕਰ ਤੇ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਸਹਾਇਕ ਫਰਾਰ ਹੈ ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੇਮੰਤ ਜੋ 1992 ਬੈਚ ਦੇ IPS ਅਧਿਕਾਰੀ ਹਨ ਸ਼ਹਿਰ ਦੇ ਬਾਹਰਵਾਰ ਉਦੇਵਾਲਾ ਸਥਿਤ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ ਸੀ। ਉਸ ਦਾ ਗਲਾ ਵੀ ਕਟਿਆ ਹੋਇਆ ਸੀ । ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਦਾ ਨੌਕਰ ਫਰਾਰ ਦੱਸਿਆ ਜਾ ਰਿਹਾ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਉੱਚ ਅਧਿਕਾਰੀ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਸੀਨੀਅਰ ਅਧਿਕਾਰੀ ਦੀ ਮੌਤ ਤੇ ਦੁੱਖ ਪ੍ਰਗਟ ਕਰਦਾ ਹਾਂ। ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।