by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੁਝ ਦਿਨਾਂ ‘ਚ ਹੀ ਸੂਬੇ ਚੋਂ ਗੈਂਗਸਟਰਾਂ ਤੇ ਨਸ਼ੇ ਦਾ ਨਾਮੋ-ਨਿਸ਼ਾਨ ਖਤਮ ਕਰ ਦੇਵਾਂਗੇ। ਸੂਬੇ ਦੀ ਸ਼ਾਂਤੀ ਹਰ ਹਾਲ ਵਿੱਚ ਕਾਇਮ ਰਹੇਗੀ। DGP ਗੌਰਵ ਯਾਦਵ ਨੇ ਅੰਮ੍ਰਿਤਸਰ 'ਚ ਸ਼੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ ਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕੀਤੀ।