ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਦੇ ਡਾਇਰੈਕਟਰ ਗੌਰਵ ਯਾਦਵ ਨੇ ਗੈਂਗਸਟਰਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ 'ਚੋ ਗੈਂਗਸਟਰਾਂ ਦਾ ਸਫਾਇਆ ਹੋਵੇਗਾ ਤਾਂ ਤੋਂ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਬਣਾਇਆ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਛੇਤੀ ਹੀ ਆਮ ਵਾਂਗ ਹੋਵੇਗੀ। ਜਿਸ ਨਾਲ ਲੋਕ ਸੁਰੱਖਿਅਤ ਮਹਿਸੂਸ ਕਰਨ ਗਏ।
ਉਨ੍ਹਾਂ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਗਿੱਛ ਕਰ ਰਹੀ ਸੀ।
ਸਿੱਧੂ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਵਿਖੇ 2 ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਸੀ। ਇਸ ਮਾਮਲੇ ਨਾਲ ਜੁੜੇ ਸਾਰੇ ਸ਼ਰਾਪ ਸ਼ੂਟਰਾ ਕੋਲੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ ਤਾਂ ਹੋਰ ਵੱਡੇ ਖੁਲਾਸੇ ਹੋਣ ਇਸ ਮਾਮਲੇ ਵਿੱਚ ਪੁਲਿਸ ਨੇ ਆਖ਼ਰੀ ਸ਼ੂਟਰ ਦੀਪਕ ਮੁੰਡੀ ਨੂੰ ਵੀ ਗ੍ਰਿਫਤਾਰ ਕੀਤਾ ਹੈ ਤੇ ਪੁਲਿਸ ਵਲੋਂ ਉਸ ਕੋਲੋਂ ਵੀ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਡੀ ਜੀ ਪੀ ਯਾਦਵ ਨੇ ਕਿਹਾ ਕਿ ਜਲਦ ਹੀ ਪੰਜਾਬ ਚੋ ਗੈਂਗਸਟਰਾਂ ਦਾ ਸਫਾਇਆ ਹੋ ਜਾਵੇਗਾ ਤੇ ਪੁਲਿਸ ਦੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ। ਪੰਜਾਬ ਪੁਲਿਸ ਦੇ ਅਧਿਕਾਰੀ ਨਾਲ ਮੀਟਿੰਗ ਕਰ ਲਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸ਼ਪਸ਼ਟ ਤੋਰ ਤੇ ਮੁੱਖ ਮੰਤਰੀ ਭਵੰਤ ਮਾਨ ਦੇ ਦਿਸ਼ਾ ਨਿਰਦੇਸ਼ ਦੀ ਜਾਣਕਾਰੀ ਵੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਮੀਟਿੰਗ ਤੋਂ ਬਾਅਦ ਸਾਰੇ ਉੱਚ ਅਧਿਕਾਰੀ ਜਿੰਮੇਵਾਰੀ ਬਣਦੀ ਹੈ ਕਿ ਉਹ ਹਰ ਮਹੀਨੇ ਅਪਰਾਧਾਂ ਸਬੰਧੀ ਆਪਣੇ ਅਧੀਨ ਆਉਂਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ।
ਜਿਕਰਯੋਗ ਹੈ ਕਿ ਕੱਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਡਿਜੀਟਲ ਤਰੀਕੇ ਨਾਲ ਦੇਸ਼ ਭਰ ਵਿੱਚੋ 4 ਥਾਵਾਂ ਤੇ 30,000 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨੂੰ ਖਤਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ 'ਚ ਨਸ਼ਾ ਤਸਕਰ ਸਮਾਜ ਲਈ ਖਤਰਾ ਬਣ ਗਏ ਹਨ। ਜਿਨਾ ਨੂੰ ਫੜਨਾ ਸਾਡੀ ਜਿੰਮੇਵਾਰੀ ਹੈ।