by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਦੇ DGP ਗੌਰਵ ਯਾਦਵ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ । ਉਨ੍ਹਾਂ ਨੇ ਕਿਹਾ ਨਫਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਖਿਲਾਫ ਪੁਲਿਸ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ । ਪੰਜਾਬ 'ਚ ਜੇਕਰ ਕੋਈ ਵੀ ਵਿਅਕਤੀ ਕਿਸੇ ਧਰਮ ਨੂੰ ਲੈ ਕੇ ਭਾਸ਼ਣ ਦੇਵੇਗਾ, ਉਸ 'ਤੇ ਸਖਤ ਕਾਰਵਾਈ ਹੋਵੇਗੀ । ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਨਹੀਂ ਦਿੱਤਾ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ । ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਲੈ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ।