ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਸਾਖੀ ਜੋੜ ਮੇਲੇ ਨੂੰ ਲੈ ਕੇ ਪੰਜਾਬ ਦੇ DGP ਗੌਰਵ ਯਾਦਵ ਅੱਜ ਤਲਵੰਡੀ ਸਾਬੋ ਵਿਖੇ ਪਹੁੰਚੇ ਤੇ ਉਨ੍ਹਾਂ ਨੇ ਇਸ ਦੌਰਾਨ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। DGP ਯਾਦਵ ਨੇ ਕਿਹਾ ਸੂਬੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਪੁਲਿਸ ਵਲੋਂ ਸ਼ੱਕ ਹੋਣ 'ਤੇ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ । ਇਸ ਦੇ ਨਾਲ ਹੀ ਪੰਜਾਬ ਪੁਲਿਸ ਸੂਬੇ 'ਚ ਅਮਨ ਸ਼ਾਂਤੀ ਦੇ ਮਾਹੌਲ ਨੂੰ ਬਣਾ ਕੇ ਰੱਖਣ ਦੀ ਪੂਰੀ ਕੋਸ਼ਿਸ਼ ਕਰੇਗੀ । ਭਗੋੜਾ ਹੋਏ ਅੰਮ੍ਰਿਤਪਾਲ ਬਾਰੇ ਪੁੱਛਣ 'ਤੇ DGP ਨੇ ਕਿਹਾ ਇਸ ਮੇਲੇ ਦੌਰਾਨ ਕਿਸੇ ਵੀ ਪਰਿੰਦੇ ਨੂੰ ਪਰ ਨਹੀ ਮਾਰਨ ਦਿੱਤਾ ਜਾਵੇਗਾ । ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਕਈ ਥਾਵਾਂ 'ਤੇ ਪੋਸਟਰ ਲਗਾਏ ਗਏ ਹਨ । ਪੋਸਟਰ 'ਚ ਲਿਖਿਆ : ਅੰਮ੍ਰਿਤਪਾਲ ਦੀ ਸੂਚਨਾ ਦੇਣ ਵਾਲੇ ਸਖਸ਼ ਨੂੰ ਇਨਾਮ ਦਿੱਤਾ ਜਾਵੇਗਾ ਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ…. ਹੇਠਾਂ 2 ਨੰਬਰ ਵੀ ਜਾਰੀ ਕੀਤੇ ਗਏ ਹਨ ।
by jaskamal