by vikramsehajpal
ਨਵੀਂ ਦਿੱਲੀ (ਦੇਵ ਇੰਦਰਜੀਤ): ਵਿਗਿਆਨ ਭਵਨ ਵਿਖੇ 10ਵੇਂ ਗੇੜ ਦੀ ਬੈਠਕ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਜਥੇਬੰਦੀਆਂ ਦੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਚਾਹੁਣ ਤਾਂ ਉਹ ਸੁਪਰੀਮ ਕੋਰਟ ਦਾ ਰੁਖ਼ ਕਰ ਸਕਦੇ ਹਨ।
ਓਥੇ ਹੀ ਕਿਸਾਨ ਜਥੇਬੰਦੀਆਂ ਨੇ ਇਸ ਦੇ ਜਵਾਬ ਵਿਚ ਸੁਪਰੀਮ ਕੋਰਟ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਵਲੋਂ ਐੱਨ.ਆਈ.ਏ. ਦਾ ਇਸਤੇਮਾਲ ਕਰ ਪ੍ਰਦਰਸ਼ਨ ਅਤੇ ਸਮਰਥਨ ਕਰਨ ਵਾਲੇ ਲੋਕਾਂ ਨੂੰ ਟਾਰਗੇਟ ਕਰਨ ਤੇ ਵੀ ਇਤਰਾਜ਼ ਜਤਾਇਆ।