by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਮੁੜ ਤੋਂ ਤਬਾਹੀ ਵਰਗੇ ਹਾਲਾਤ ਬਣ ਗਏ ਹਨ। ਦੱਸਿਆ ਜਾ ਰਿਹਾ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ। ਜਿਸ ਕਰਕੇ ਪਾਣੀ ਦਾ ਪੱਧਰ ਹੋਰ ਵੱਧ ਗਿਆ । ਨੰਗਲ ਤੇ ਰੋਪੜ ਸਮੇਤ ਕਈ ਇਲਾਕਿਆਂ ਦੇ ਪਿੰਡਾਂ 'ਚ ਪਾਣੀ ਭਰ ਗਿਆ ਤੇ ਪ੍ਰਸ਼ਾਸਨ ਵਲੋਂ ਕਈ ਪਿੰਡ ਖ਼ਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ।
ਜਾਣਕਾਰੀ ਅਨੁਸਾਰ ਨੰਗਲ - ਸਤਲੁਜ ਦਰਿਆ ਕੋਲ ਬਣਿਆ ਸ਼ਿਵ ਮੰਦਰ ਵੀ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਿਆ । ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੱਕ ਵਾਰ ਮੁੜ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ। ਸਤਲੁਜ ਦਰਿਆ ਕੋਲ ਰਹਿੰਦੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ । ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਰਸਤੇ 'ਚ ਆਉਣ ਵਾਲੀ ਹਰ ਚੀਜ਼ ਨੂੰ ਰੋੜ੍ਹ ਕੇ ਲਿਜਾ ਰਿਹਾ ਹੈ, ਉੱਥੇ ਹੀ ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ,ਜਲੰਧਰ,ਮੋਗਾ, ਮਾਨਸਾ ਸਮੇਤ ਕਈ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ।